- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ........ਆਰਡੀ ਖੋਸਲਾ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਆਰਡੀ ਖੋਸਲਾ ਡੀਏਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਦੇ ਕੈਂਪਸ ਵਿੱਚ ਹਿੰਦੀ ਦਿਵਸ ਬਹੁਤ ਉਤਸ਼ਾਹ ਅਤੇ ਮਾਣ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਉਦਘਾਟਨ ਸਕੂਲ ਪ੍ਰਿੰਸੀਪਲ ਡਾ. ਬਿੰਦੂ ਭੱਲਾ ਦੁਆਰਾ ਦੀਵਾ ਜਗਾ ਕੇ ਕੀਤਾ ਗਿਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ, ਇਸਦੀ ਅਮੀਰ ਸਾਹਿਤਕ ਪਰੰਪਰਾ ਅਤੇ ਭਾਰਤੀ ਸੱਭਿਆਚਾਰ ਵਿੱਚ ਇਸਦੇ ਯੋਗਦਾਨ ਤੋਂ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣਾਂ ਅਤੇ ਵੱਖ-ਵੱਖ ਸਾਹਿਤਕ ਪੇਸ਼ਕਾਰੀਆਂ ਰਾਹੀਂ ਇਸਦੀ ਮਹੱਤਤਾ ਬਾਰੇ ਆਪਣੇ ਵਿਚਾਰ ਇੱਕ ਸ਼ਕਤੀਸ਼ਾਲੀ ਢੰਗ ਨਾਲ ਪੇਸ਼ ਕੀਤੇ। ਵਿਦਿਆਰਥੀਆ ਦੀਆਂ ਵਿਸ਼ੇਸ਼ ਪੇਸ਼ਕਾਰੀਆਂ ਵਿੱਚ ਹਿੰਦੀ ਭਾਸ਼ਾ ਪ੍ਰਤੀ ਪ੍ਰੇਮ, ਸਨਮਾਨ, ਸਪਸ਼ਟ ਰੂਪ ਵਿੱਚ ਦਿਖਾਈ ਦਿੱਤਾ। ਇਸ ਮੌਕੇ ਸਕੂਲ ਚੇਅਰਮੈਨ ਅਰਵਿੰਦ ਖੋਸਲਾ ,ਪ੍ਰੈਜੀਡੈਂਟ ਅਜੈ ਖੋਸਲਾ ਤੇ ਪ੍ਰਿੰਸੀਪਲ ਡਾਕਟਰ ਬਿੰਦੂ ਭੱਲਾ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਹਿੰਦੀ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਭੇਂਟ ਕਰਦੇ ਹੋਏ ਕਿਹਾ ਕਿ ਹਿੰਦੀ ਭਾਸ਼ਾ ਸਾਡੀ ਰਾਸ਼ਟਰ ਭਾਸ਼ਾ ਹੈ ਵਿਦਿਆਰਥੀਆਂ ਨੂੰ ਹਿੰਦੀ ਦੇ ਪ੍ਰਤੀ ਪ੍ਰੇਮ ਅਤੇ ਸਨਮਾਨ ਦੀ ਭਾਵਨਾ ਨੂੰ ਵਿਕਸਿਤ ਕਰਦੇ ਹੋਏ ਹਿੰਦੀ ਦਾ ਸਾਹਿਤ ਪੜਨ ਸਮਝਣ ਅਤੇ ਅੱਗੇ ਵਧਾਉਣ ਦੇ ਲਈ ਨਿਰੰਤਰ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ।