ਹੋਲੀ ਚਾਈਲਡ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ ਵਿੱਚ ਜਿੱਤੇ 81 ਤਗਮੇ ਹੋਲੀ ਚਾਈਲਡ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ ਵਿੱਚ ਜਿੱਤੇ 81 ਤਗਮੇ
Publish Date: Wed, 07 Oct 2026 05:15 PM (IST)
Updated Date: Wed, 07 Oct 2026 05:17 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ: ਹੋਲੀ ਚਾਈਲਡ ਸਕੂਲ ਛੋਹਣ ਦੇ ਵਿਦਿਆਰਥੀਆਂ ਨੇ ਰਾਮਦਾਸ ਅੰਮ੍ਰਿਤਸਰ ਵਿਖੇ ਹੋਈਆਂ ਨੌਰਥ ਇੰਡੀਆ ਸ਼ੋਤੋਕਾਈ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਵੱਖ-ਵੱਖ ਵਰਗਾਂ ਵਿੱਚ ਸੋਨੇ, ਚਾਂਦੀ ਅਤੇ ਕਾਂਸੇ ਦੇ 81 ਤਮਗੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਹ ਚੈਂਪੀਅਨਸ਼ਿਪ ਸ਼ੋਤੋਕਾਈ ਕਰਾਟੇ ਦੋ ਐਸੋਸੀਏਸ਼ਨ ਪੰਜਾਬ ਵੱਲੋਂ ਕਰਵਾਈ ਗਈ ਸੀ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਅਤੇ ਅਕੈਡਮੀਆਂ ਦੇ ਸੈਂਕੜੇ ਖਿਡਾਰੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਕੂਲ ਪ੍ਰਿੰਸੀਪਲ ਸਿਸਟਰ ਸ਼ੈਰੀਨ ਨੇ ਦੱਸਿਆ ਕਿ ਹੋਲੀ ਚਾਈਲਡ ਸਕੂਲ ਛੋਹਣ ਦੇ ਵਿਦਿਆਰਥੀਆਂ ਨੇ ਕੁੱਲ 81 ਤਗਮੇ ਜਿੱਤ ਕੇ ਮੱਲਾਂ ਮਾਰੀਆਂ, ਜਿਨ੍ਹਾਂ ਵਿੱਚ 23 ਸੋਨੇ ਦੇ, 27 ਚਾਂਦੀ ਦੇ ਅਤੇ 31 ਕਾਂਸੀ ਦੇ ਤਗਮੇ ਸ਼ਾਮਲ ਹਨ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਕੂਲ ਪਹੁੰਚਣ ਤੇ ਜੇਤੂ ਵਿਦਿਆਰਥੀਆਂ ਦਾ ਸਕੂਲ ਦੀ ਪ੍ਰਿੰਸੀਪਲ ਸਿਸਟਰ ਸ਼ੈਰੀਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਸਿਸਟਰ ਪ੍ਰਮਿਤਾ, ਡੀਪੀ ਅਧਿਆਪਕ ਪ੍ਰਿੰਸ, ਕੁਲਦੀਪ ਅਤੇ ਕੋਚ ਅਜੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਪ੍ਰਿੰਸੀਪਲ ਸਿਸਟਰ ਸ਼ੈਰੀਨ ਨੇ ਕਿਹਾ ਕਿ ਵਿਦਿਆਰਥੀਆਂ ਨੇ ਅਨੁਸ਼ਾਸਨ ਅਤੇ ਸਖ਼ਤ ਮਿਹਨਤ ਨਾਲ ਇਹ ਮੁਕਾਮ ਹਾਸਲ ਕੀਤਾ ਹੈ।