- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ...ਨੈਤਿਕ ਸਿੱਖਿਆ ਦੇ ਟੈੱਸਟ ’ਚ ਜੇਤੂ ਰਹੇ ਬੱਚਿਆਂ ਦਾ ਸਨਮਾਨ

ਵਿਜੈ ਥਾਪਰ, ਪੰਜਾਬੀ ਜਾਗਰਣ
ਬਟਾਲਾ: ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਗੁਰਦਾਸਪੁਰ, ਪਠਾਨਕੋਟ ਜ਼ੋਨ ਵੱਲੋਂ ਲਏ ਗਏ ਨੈਤਿਕ ਸਿੱਖਿਆ ਦੇ ਟੈਸਟ ਦੇ ਨਤੀਜੇ ਆਉਣ ਉਪਰੰਤ ਇੱਕ ਵਿਸ਼ੇਸ਼ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਟੈਸਟ ਵਿੱਚ ਮੱਲਾਂ ਮਾਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਜਦਕਿ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਮੂਹ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਰਟੀਫਿਕੇਟ ਵੰਡੇ ਗਏ।ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਸਟੱਡੀ ਸਰਕਲ ਦੇ ਨੁਮਾਇੰਦੇ ਜਸਵਿੰਦਰ ਸਿੰਘ ਜ਼ੋਨਲ ਸਕੱਤਰ ਗੁਰਦਾਸਪੁਰ-ਪਠਾਨਕੋਟ ਜ਼ੋਨ ਅਤੇ ਕਰਨੈਲ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਇਮਤਿਹਾਨਾਂ ਅਤੇ ਮੁਕਾਬਲਿਆਂ ਨੂੰ ਕਰਵਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਗੁਰਬਾਣੀ ਅਤੇ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਹੈ, ਤਾਂ ਜੋ ਅਜੋਕੀ ਪੀੜ੍ਹੀ ਨੂੰ ਚੰਗੇ ਸੰਸਕਾਰ ਦੇ ਕੇ ਵੱਧ ਤੋਂ ਵੱਧ ਨੇਕ ਮਾਰਗ ਅਤੇ ਚੰਗੇ ਪਾਸੇ ਲਾਇਆ ਜਾ ਸਕੇ। ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਜੇਤੂ ਬੱਚਿਆਂ ਨੂੰ ਭਵਿੱਖ ਵਿੱਚ ਵੀ ਅਜਿਹੇ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।