ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
ਪੜ੍ਹਾਈ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
Publish Date: Fri, 06 Feb 2026 04:25 PM (IST)
Updated Date: Sat, 07 Feb 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਲਾਨੌਰ: ਪਿੰਡ ਮਸਤਕੋਟ ਵਿਖੇ ਸੇਂਟ ਥੋਮਸ ਮਸਤਕੋਟ ਸਕੂਲ ਵਿੱਚ ਸੈਸ਼ਨ 2024–25 ਦਾ ਇਨਾਮ ਵੰਡ ਸਮਾਰੋਹ ਕੀਤਾ ਗਿਆ ਜਿਸ ਵਿੱਚ ਮੈਨੇਜਰ ਫਾਦਰ ਬੀਨੂ ਏਐੱਮ ਅਤੇ ਪ੍ਰਿੰਸੀਪਲ ਸਿਸਟਰ ਸਾਗੁਨਾ ਹਾਜ਼ਰ ਹੋਏ। ਇਸ ਮੌਕੇ ਅਕਾਦਮਿਕ ਖੇਤਰ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਰੋਹ ਦੌਰਾਨ ਮੈਨੇਜਰ ਫਾਦਰ ਬੀਨੂ ਏਐੱਮ ਅਤੇ ਸਿਸਟਰ ਸਾਗੁਨਾ ਨੇ ਬੱਚਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਉਜ਼ਵਲ ਭਵਿੱਖ ਦੀ ਕਾਮਨਾ ਕੀਤੀ। ਫਾਦਰ ਬੀਨੂ ਏਐੱਮ ਨੇ ਦੱਸਿਆ ਕਿ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਦਾ ਉਜਵਲ ਭਵਿੱਖ ਬਣਾਉਣ ਲਈ ਸਖਤ ਮਿਹਨਤ ਕਰਵਾ ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਤਰਾਸ਼ਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੱਚੇ ਆਉਣ ਵਾਲੇ ਭਵਿੱਖ ਵਿੱਚ ਦੇਸ਼ ਦੇ ਚੰਗੇ ਨਾਗਰਿਕ ਬਣਨਗੇ । ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਵਿੱਦਿਆ ਰੂਪੀ ਗਹਿਣੇ ਦੀ ਪ੍ਰਾਪਤੀ ਲਈ ਸਕੂਲ ਮੈਨੇਜਮੈਂਟ ਦਾ ਸਹਿਯੋਗ ਕਰਨ।