- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਕੇ 'ਤੇ ਪਹੁੰਚੇ ਡੀਐਸਪੀ ਸ਼ਾਹਬਾਜ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਹੋਰ ਮੌਕੇ 'ਤੇ ਗਵਾਹਾਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਏਗੀ ।

ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਗੁਰਦਾਸਪੁਰ ਦੇ ਥਾਣਾ ਤਿੱਬੜ ਤਹਿਤ ਆਉਂਦੇ ਪਿੰਡ ਭਗਵਾਂ ਵਿਖੇ ਦੋ ਧਿਰਾਂ ਦਰਮਿਆਨ ਹੋ ਰਿਹਾ ਝਗੜਾ ਵੇਖਣ ਗਏ ਨੌਜਵਾਨ ਨੂੰ ਇਕ ਧਿਰ ਨੇ ਗੋਲ਼ੀ ਮਾਰ ਦਿੱਤੀ ਜਿਸ ਤੋਂ ਬਾਅਦ ਹਸਪਤਾਲ ਲੈ ਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਰਿਸ਼ਤੇਦਾਰਾਂ ਤੇ ਸਰਪੰਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਵਿਚ ਕ੍ਰਿਸਚਨ ਸਮੁਦਾਏ ਤੇ ਜੱਟ ਬਿਰਾਦਰੀ ਦਰਮਿਆਨ ਪਿਛਲੇ ਕੁਝ ਮਹੀਨਿਆਂ ਤੋਂ ਕਿਸੇ ਗੱਲ ਨੂੰ ਲੈ ਕੇ ਰੰਜਿਸ਼ ਚਲ ਰਹੀ ਸੀ। ਇਸ ਦੌਰਾਨ ਬੀਤੀ ਰਾਤ ਵੀ ਦੋਹਾਂ ਧਿਰਾਂ ਦਰਮਿਆਨ ਝਗੜਾ ਹੋਇਆ ਸੀ ਤੇ ਇਕ ਧਿਰ ਵੱਲੋਂ ਬਾਹਰੋਂ ਕੁਝ ਵਿਅਕਤੀ ਵੀ ਪਿੰਡ 'ਚ ਬੁਲਾ ਲਏ ਗਏ। ਪਿੰਡ ਦਾ ਹੀ ਇਕ ਨੌਜਵਾਨ ਵਿਜੇ ਮਸੀਹ ਉਮਰ 30 ਸਾਲ ਆਪਣੀ ਮਾਂ ਨਾਲ ਝਗੜਾ ਵੇਖਣ ਬਾਹਰ ਨਿਕਲਿਆ ਸੀ ਕਿ ਇਕ ਧਿਰ ਵੱਲੋਂ ਉਸਦੇ ਸਿਰ 'ਤੇ ਗੋਲ਼ੀ ਮਾਰ ਦਿੱਤੀ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ।
ਉੱਥੇ ਹੀ ਮੌਕੇ 'ਤੇ ਪਹੁੰਚੇ ਡੀਐਸਪੀ ਸ਼ਾਹਬਾਜ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਹੋਰ ਮੌਕੇ 'ਤੇ ਗਵਾਹਾਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਏਗੀ ।