ਨੀਟਾ ਮਾਹਲ, ਕਾਦੀਆਂ

ਸਰਕਾਰੀ ਹਸਪਤਾਲ ਕਾਦੀਆਂ ਤੇ ਹਰਚੋਵਾਲ ਵਿਖੇ ਡਾਕਟਰਾਂ ਦੀਆਂ ਪੋਸਟਾਂ ਖਾਲੀ ਹੋਣ ਕਾਰਨ ਮਰੀਜ਼ਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਸਪਤਾਲ 'ਚ ਮੌਜੂਦ ਮਰੀਜ਼ ਮਨਜੀਤ ਸਿੰਘ, ਰਵੀ ਕੁਮਾਰ, ਸੁਰਜਨ ਸਿੰਘ, ਵਿਜੇ ਮਸੀਹ, ਕਮਲੇਸ਼ ਰਾਣੀ, ਸੁਨੀਤਾ, ਪਰਮਜੀਤ ਕੌਰ, ਮਨਿੰਦਰ ਸਿੰਘ, ਗੁਰਪ੍ਰਰੀਤ ਸਿੰਘ, ਮਨਜੀਤ ਸਿੰਘ, ਹਰਪ੍ਰਰੀਤ ਸਿੰਘ, ਗੁਰਦਿਆਲ ਸਿੰਘ, ਨਿਰੰਜਨ ਸਿੰਘ, ਬਲਕਾਰ ਸਿੰਘ, ਬਿਸ਼ੰਬਰ ਸਿੰਘ, ਸੁਰਜਨ ਸਿੰਘ, ਅਵਤਾਰ ਸਿੰਘ ਆਦਿ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਕਾਦੀਆਂ ਵਿੱਚ ਡਾਕਟਰਾਂ ਦੀ ਕਮੀ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਉਨ੍ਹਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਮਹਿੰਗੇ ਪ੍ਰਰਾਈਵੇਟ ਹਸਪਤਾਲਾਂ ਵਿੱਚ ਜਾਣਾ ਪੈ ਰਿਹਾ ਹੈ। ਇਸ ਸਬੰਧੀ ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਸਰਕਾਰੀ ਹਸਪਤਾਲ ਵਿੱਚ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਡਾਕਟਰਾਂ ਦੀ ਕਮੀ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਕਿਸੇ ਵੀ ਮਰੀਜ਼ ਨੂੰ ਇਸ ਤਰ੍ਹਾਂ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗ਼ਰੀਬਾਂ ਨੂੰ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੇ ਜੋ ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਉਹ ਸਰਕਾਰੀ ਹਸਪਤਾਲਾਂ ਵਿੱਚ ਦਿਖਾਈ ਨਹੀਂ ਦੇ ਰਹੇ।

ਕੀ ਕਹਿੰਦੇ ਹਨ ਐੱਸਐੱਮਓ ਕਾਦੀਆਂ

ਇਸ ਸਬੰਧੀ ਜਦੋਂ ਐੱਸਐੱਮਓ ਕਾਦੀਆਂ ਨਿਰੰਕਾਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੋਸਟ ਹੋਇਆ ਹਸਪਤਾਲ ਵਿੱਚ ਕਰੀਬ ਤਿੰਨ ਸਾਲ ਬੀਤ ਚੁੱਕੇ ਹਨ ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਡਾਕਟਰਾਂ ਦੀ ਕਮੀ ਇਸੇ ਤਰ੍ਹਾਂ ਹੀ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਅੰਦਰ ਸਿਰਫ ਇੱਕ ਹੀ ਡਾਕਟਰ ਮੌਜ਼ੂਦ ਹੈ ਤੇ ਜਾਂ ਫਿਰ ਇੱਕ ਉਨ੍ਹਾਂ ਦੀ ਡਿਊਟੀ ਹਸਪਤਾਲ ਅੰਦਰ ਹੈ ਜੋ ਕਿ ਉਹ ਨਾਲ ਮਿਲ ਕੇ ਮਰੀਜਾਂ ਦਾ ਚੈੱਕਅਪ ਕਰਦੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਅੰਦਰ ਲੈਬੋਟਰੀ ਤਾਂ ਬਣੀ ਹੈ ਪਰ ਲੈਬੋਰਟਰੀ ਟੈਸਟ ਕਰਨ ਵਾਲੀਆਂ ਸਹੂਲਤਾਂ ਬਹੁਤ ਘੱਟ ਹਨ ਅਤੇ ਨਾ ਹੀ ਸਰਕਾਰ ਵੱਲੋਂ ਦਵਾਈਆਂ ਦਾ ਸਟਾਕ ਪੂਰਾ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਅੰਦਰ ਡਾਕਟਰਾਂ ਦੀ ਕਮੀ ਕਾਰਨ ਉਨ੍ਹਾਂ ਵੱਲੋਂ ਮਰੀਜ਼ਾਂ ਨੂੰ ਬਟਾਲਾ ਸਿਵਲ ਹਸਪਤਾਲ ਵਿਖੇ ਰੈਫਰ ਕਰਨਾ ਪੈਂਦਾ ਹੈ ਕਿਉਂਕਿ ਇਸ ਹਸਪਤਾਲ ਅੰਦਰ ਸਹੂਲਤਾਂ ਦੀ ਬਹੁਤ ਹੀ ਕਮੀ ਹੈ। ਜਿਸ ਨਾਲ ਉਨ੍ਹਾਂ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਅੰਦਰ ਖਾਲੀ ਪਈਆਂ ਡਾਕਟਰਾਂ ਨੇ ਪੋਸਟਾਂ ਅਤੇ ਸਹੂਲਤਾਂ ਬਾਰੇ ਉਨ੍ਹਾਂ ਨੇ ਆਪਣੇ ਅਧਿਕਾਰੀਆਂ ਨੂੰ ਮਿਲ ਕੇ ਸਰਕਾਰ ਨੂੰ ਲਿਖ ਕੇ ਭੇਜਿਆ ਹੋਇਆ ਹੈ। ਪਰ ਅਜੇ ਤੱਕ ਕੋਈ ਵੀ ਸਹੂਲਤ ਅਤੇ ਸਰਕਾਰ ਵੱਲੋਂ ਹਸਪਤਾਲ ਅੰਦਰ ਨਹੀਂ ਮੁਹੱਈਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਹਲਕਾ ਵਿਧਾਇਕ ਨੂੰ ਮਿਲ ਕੇ ਇਸ ਬਾਰੇ ਆਪਣੀਆਂ ਇਨ੍ਹਾਂ ਮੁਸ਼ਕਲਾਂ ਅਤੇ ਖਾਲੀ ਪਈਆਂ ਹਸਪਤਾਲਾ ਦੀਆਂ ਪੋਸਟਾਂ ਤੇ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਦੱਸ ਚੁੱਕੇ ਹਨ ਪਰ ਅਜੇ ਤੱਕ ਕੋਈ ਵੀ ਸਹੂਲਤ ਹਸਪਤਾਲ ਨੂੰ ਮੁਹਈਆ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸਵੇਰ ਤਾਂ ਸਵੇਰ ਸ਼ਾਮ ਦੇ ਟਾਈਮ ਜਿੱਥੇ ਡਾਕਟਰਾਂ ਦੀ ਕਮੀ ਕਾਰਨ ਮਰੀਜ਼ਾਂ ਨੂੰ ਬਾਹਰ ਜਾਣਾ ਪੈਂਦਾ ਹੈ। ਜਿਸ ਨਾਲ ਮਰੀਜਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਸਪਤਾਲ ਅੰਦਰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤੇ ਖਾਲੀ ਪਈਆਂ ਡਾਕਟਰਾਂ ਦੀਆਂ ਪੋਸਟਾਂ ਨੂੰ ਭਰਿਆ ਜਾਵੇ ਤਾਂ ਜੋਂ ਮਰੀਜਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇਗਾ। ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਹਸਪਤਾਲ ਅੰਦਰ ਡਾਕਟਰਾਂ ਦੀ ਕਮੀ ਨੂੰ ਪੂਰਾ ਕੀਤਾ ਜਾਵੇ ਅਤੇ ਖਾਲੀ ਪੋਸਟਾਂ ਨੂੰ ਜਲਦੀ ਭਰਿਆ ਜਾਵੇ ਤੇ ਦਵਾਈਆਂ ਦਾ ਸਟਾਕ ਵੀ ਮੇਨਟੇਨ ਕੀਤਾ ਜਾਵੇ ਤਾਂ ਜੋ ਉਹ ਮਰੀਜ਼ਾਂ ਨੂੰ ਸਹੀ ਤਰੀਕੇ ਨਾਲ ਚੈੱਕਅਪ ਕਰਕੇ ਉਨ੍ਹਾਂ ਨੂੰ ਦਵਾਈਆਂ ਦੇ ਸਕੀਏ ।

ਕੀ ਕਹਿੰਦੇ ਹਨ ਸਿਵਲ ਸਰਜਨਗੁਰਦਾਸਪੁਰ

ਇਸ ਸਬੰਧੀ ਜਦੋਂ ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਸਾਰਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਇਸ ਸਬੰਧੀ ਉਨ੍ਹਾਂ ਸਰਕਾਰ ਨੂੰ ਲਿਖ ਕੇ ਭੇਜਿਆ ਹੋਇਆ ਹੈ। ਉ੍ਹਨਾਂ ਕਿਹਾ ਕਿ ਬਟਾਲਾ ਹਸਪਤਾਲ ਤੇ ਗੁਰਦਾਸਪੁਰ ਵਿੱਚ ਨਵੇਂ ਡਾਕਟਰਾਂ ਦੀਆਂ ਪੋਸਟਾਂ ਲਗਾਈਆਂ ਗਈਆਂ ਹਨ ਤੇ ਆਉਣ ਵਾਲੇ ਥੋੜ੍ਹੇ ਹੀ ਸਮੇਂ ਵਿੱਚ ਵੀ ਕਾਦੀਆਂ ਤੇ ਸੀਐੱਚਸੀ ਭਾਮ ਹਰਚੋਵਾਲ ਸਿਵਲ ਹਸਪਤਾਲ ਵਿੱਚ ਖਾਲੀ ਪਈਆਂ ਪੋਸਟਾਂ ਨੂੰ ਭਰ ਦਿੱਤਾ ਜਾਵੇਗਾ ਤਾਂ ਜੋ ਕਿਸੇ ਵੀ ਮਰੀਜ਼ ਨੂੰ ਕਿਸੇ ਤਰ੍ਹਾਂ ਦੇ ਪਰੇਸ਼ਾਨੀ ਨਾ ਆ ਸਕੇ।