- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਾਰਟ ਸਰਕਟ ਨਾਲ ਘਰ ’ਚ ਲੱਗੀ ਅੱਗ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਕਾਦੀਆਂ : ਪਿੰਡ ਡੇਹਰੀਵਾਲ ਦਰੋਗਾ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਇੱਕ ਗ਼ਰੀਬ ਪਰਿਵਾਰ ਦੇ ਘਰ ਨੂੰ ਅੱਗ ਲੱਗਣ ਨਾਲ ਭਾਰੀ ਮਾਲੀ ਨੁਕਸਾਨ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿੱਚ ਲਵਪ੍ਰੀਤ ਕੌਰ ਪਤਨੀ ਜਤਿੰਦਰ ਸਿੰਘ ਦਾ ਪੂਰਾ ਮਕਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਅੱਗ ਲੱਗਣ ਦੇ ਕੁਝ ਹੀ ਮਿੰਟਾਂ ਵਿੱਚ ਲਪਟਾਂ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਦੇਖਦੇ ਹੀ ਦੇਖਦੇ ਪੂਰਾ ਘਰ ਅੱਗ ਦੀ ਲਪੇਟ ਵਿੱਚ ਆ ਗਿਆ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਘਰ ਦੀ ਛੱਤ ਸਮੇਤ ਅੰਦਰ ਪਿਆ ਸਾਰਾ ਕੀਮਤੀ ਸਾਮਾਨ, ਕੱਪੜੇ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਓਧਰ, ਸੂਚਨਾ ਮਿਲਦਿਆਂ ਹੀ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ, ਪਿੰਡ ਡੇਹਰੀਵਾਲ ਦਰੋਗਾ ਦੇ ਸਰਪੰਚ ਜਗਤਾਰ ਸਿੰਘ ਸਮੇਤ ਮਨਿੰਦਰ ਪਾਲ ਸਿੰਘ ਘੁੰਮਣ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਪੀੜਤ ਪਰਿਵਾਰ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ। ਪਿੰਡ ਵਾਸੀਆਂ ਅਤੇ ਮੋਹਤਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦੀ ਆਰਥਿਕ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਤੁਰੰਤ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।