ਐੱਚਆਰਏ ਇੰਟਰਨੈਸ਼ਨਲ ਸਕੂਲ ਦਾ ਸਥਾਪਨਾ ਦਿਵਸ ਮਨਾਇਆ
ਐੱਚਆਰਏ ਇੰਟਰਨੈਸ਼ਨਲ ਸਕੂਲ ਦਾ ਸਥਾਪਨਾ ਦਿਵਸ ਮਨਾਇਆ
Publish Date: Sat, 17 Jan 2026 04:35 PM (IST)
Updated Date: Sun, 18 Jan 2026 04:04 AM (IST)

ਆਕਾਸ਼,ਪੰਜਾਬੀ ਜਾਗਰਣ ਗੁਰਦਾਸਪੁਰ: ਐੱਚਆਰਏ ਇੰਟਰਨੈਸ਼ਨਲ ਸਕੂਲ ਦਾ ਸਥਾਪਨਾ ਦਿਵਸ ਸਕੂਲ ਦੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਚੇਅਰਮੈਨ ਹੀਰਾਮਨੀ ਅਗਰਵਾਲ, ਸਕੂਲ ਦੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ, ਆਂਚਲ ਅਗਰਵਾਲ, ਡਾ. ਪਰਾਚੀ ਅਗਰਵਾਲ, ਮੈਡਮ ਨੀਲੋਫਰ, ਬਲਦੇਵ ਠਾਕੁਰ,ਮੈਡਮ ਸਵੀਨ ਪੁਰੀ, ਨਵਦੀਪ ਕੌਰ, ਵਿਪਨ ਮਹਾਜਨ, ਇੰਦਰ ਦੱਤ ਅਤੇ ਆਏ ਹੋਏ ਮਹਿਮਾਨਾਂ ਨੇ ਲਾਲਾ ਹੰਸ ਰਾਜ ਅਗਰਵਾਲ ਦੀ ਤਸਵੀਰ ਅੱਗੇ ਜੋਯਤੀ ਜਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ ਸਥਾਪਨਾ ਦਿਵਸ ਦੇ ਮੌਕੇ ਉੱਤੇ ਪੰਡਤ ਵਿਜੈ ਸ਼ਰਮਾ ਦੀ ਅਗਵਾਈ ਵਿੱਚ ਹਵਨ ਹੋਇਆ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਭਜਨ ਅਤੇ ਸ਼ਬਦ ਕੀਰਤਨ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਅੰਮ੍ਰਿਤ ਬਾਣੀ ਦਾ ਪ੍ਰੋਗਰਾਮ ਵੀ ਹੋਇਆ। ਇਸ ਮੌਕੇ ਉੱਤੇ ਆਈਸੀਐੱਸਈ ਬੋਰਡ ਦੀ ਦਸਵੀਂ ਕਲਾਸ ਵਿੱਚੋਂ ਅਤੇ ਆਈਐੱਸਸੀ ਬੋਰਡ ਦੀ ਬਾਰ੍ਹਵੀਂ ਕਲਾਸ ਵਿੱਚੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੈਸ਼ ਪ੍ਰਾਈਜ਼ ਅਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਸਕੂਲ ਦੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਦਾ ਸੰਚਾਲਨ ਰਮਨਜੀਤ ਕੌਰ ਅਤੇ ਨੇਹਾ ਨੇ ਕੀਤਾ। ਇਸ ਪ੍ਰੋਗਰਾਮ ਵਿੱਚ ਐੱਚਆਰਏ ਇੰਟਰਨੈਸ਼ਨਲ ਸਕੂਲ ਵੱਲੋਂ ਆਏ ਹੋਏ ਮਹਿਮਾਨਾਂ ਤੇ ਸਕੂਲ ਦੇ ਸਟਾਫ਼ ਮੈਂਬਰਾਂ ਵਾਸਤੇ ਲੰਗਰ ਦਾ ਬਹੁਤ ਵਧੀਆ ਪ੍ਰਬੰਧ ਸੀ।