- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ’ਚ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ

ਰਾਜਨ ਤਰੇਹਨ, ਪੰਜਾਬੀ ਜਾਗਰਣ
ਬਟਾਲਾ: ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ’ਚ ਪਤੀ ਦੀ ਮੌਤ ਅਤੇ ਪਤਨੀ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਛਾਣ ਅਜੀਤ ਸਿੰਘ ਪੁੱਤਰ ਕਰਮਚਾਰੀ ਸਿੰਘ ਵਾਸੀ ਦੋਰਾਂਗਲਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏਐੱਸਆਈ ਹਰਦਿਆਲ ਸਿੰਘ ਅਤੇ ਕਾਂਸਟੇਬਲ ਸੰਨੀ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਉਨ੍ਹਾਂ ਨੂੰ ਐਕਸੀਡੈਂਟ ਸਬੰਧੀ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪਹੁੰਚੇ ਅਤੇ ਦੇਖਿਆ ਕਿ ਇੱਕ ਮੋਟਰਸਾਈਕਲ ਸਪਲੈਂਡਰ ਨੰਬਰ ਪੀ.ਬੀ.06ਐੱਫ.5158 ਜਿਸ ਨੂੰ ਅਜੀਤ ਸਿੰਘ ਪੁੱਤਰ ਕਰਮਚਾਰੀ ਸਿੰਘ ਚਲਾ ਰਿਹਾ ਸੀ ਅਤੇ ਉਸ ਦੀ ਪਤਨੀ ਗੁਰਜਿੰਦਰ ਕੌਰ ਉਸ ਦੇ ਨਾਲ ਸਵਾਰ ਸੀ, ਦੀ ਇਕ ਸੀਮੇਂਟ ਵਾਲੇ ਟਰੱਕ ਨੰ. ਪੀ.ਬੀ.02ਈ.ਟੀ.4905 ਨਾਲ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਇਸ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਅਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੁਰਜਿੰਦਰ ਕੌਰ ਸੱਟਾਂ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਈ ਸੀ, ਜਿਸ ਨੂੰ ਤੁਰੰਤ ਇਲਾਜ ਲਈ ਜ਼ਖ਼ਮੀ ਗੁਰਜਿੰਦਰ ਕੌਰ ਨੂੰ ਸਿਵਲ ਹਸਪਤਾਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਦਾਖ਼ਲ ਕਰਵਾਇਆ ਗਿਆ ਅਤੇ ਮ੍ਰਿਤਕ ਅਜੀਤ ਸਿੰਘ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਟਾਲਾ ਵਿਖੇ ਪਹੁੰਚਾਇਆ ਗਿਆ। ਇਸ ਉਪਰੰਤ ਮਾਮਲੇ ਸਬੰਧੀ ਚੌਕੀ ਨੌਸ਼ਹਿਰਾ ਮੱਝਾ ਸਿੰਘ ਨੂੰ ਸੂਚਿਤ ਕਰਕੇ ਅਗਲੀ ਕਾਰਵਾਈ ਲਈ ਹਵਾਲੇ ਕੀਤਾ ਗਿਆ।