ਕਾਂਗਰਸ ਹਾਈਕਮਾਂਡ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ : ਮਨਜੀਤ ਹੰਸਪਾਲ
ਕਾਂਗਰਸ ਹਾਈਕਮਾਂਡ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ : ਮਨਜੀਤ ਹੰਸਪਾਲ
Publish Date: Sat, 28 Nov 2026 03:53 PM (IST)
Updated Date: Sat, 28 Nov 2026 03:55 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਕਾਂਗਰਸ ਪਾਰਟੀ ਵੱਲੋਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਿਆਸੀ ਅਤੇ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਪਾਰਟੀ ਹਾਈਕਮਾਂਡ ਵੱਲੋਂ ਮਨਜੀਤ ਸਿੰਘ ਹੰਸਪਾਲ ਨੂੰ ਇਲੈਕਸ਼ਨ ਮੈਨੇਜਮੈਂਟ ਕਮੇਟੀ ਦਾ ਮੈਂਬਰ ਨਿਯੁਕਤ ਕਰਕੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।ਇਸ ਮੌਕੇ ਮਨਜੀਤ ਹੰਸਪਾਲ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਹਾਈਕਮਾਂਡ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਲਈ ਉਹ ਧੰਨਵਾਦੀ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਿਆਸੀ ਹਾਲਾਤ ਤੋਂ ਭਲੀ-ਭਾਂਤ ਜਾਣੂ ਹਨ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਪੂਰੀ ਇਕਜੁੱਟਤਾ ਅਤੇ ਜੋਸ਼ ਨਾਲ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟਣਗੇ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਗੇ।