ਕਾਂਗਰਸ ਸਰਕਾਰ ਬਣਨ ’ਤੇ ਪੰਜਾਬ ਨੂੰ ਵਿਕਾਸ ਪੱਖੋਂ ਮੋਹਰੀ ਅਤੇ ਖੁਸ਼ਹਾਲ ਬਣਾਇਆ ਜਾਵੇਗਾ : ਐਡ. ਬਿਕਰਮਜੀਤ ਜੱਗਾ ਕਾਂਗਰਸ ਸਰਕਾਰ ਬਣਨ ’ਤੇ ਪੰਜਾਬ ਨੂੰ ਵਿਕਾਸ ਪੱਖੋਂ ਮੋਹਰੀ ਅਤੇ ਖੁਸ਼ਹਾਲ ਬਣਾਇਆ ਜਾਵੇਗਾ : ਐਡ. ਬਿਕਰਮਜੀਤ ਜੱਗਾ
Publish Date: Mon, 28 Sep 2026 04:56 PM (IST)
Updated Date: Mon, 28 Sep 2026 04:57 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਪੰਜਾਬ ’ਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣਨ ’ਤੇ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਅਤੇ ਖੁਸ਼ਹਾਲ ਬਣਾਇਆ ਜਾਵੇਗਾ ਅਤੇ ਹਰ ਵਰਗ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਬਿਨਾਂ ਕਿਸੇ ਪੱਖਪਾਤ ਤੋਂ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਨਿਗਮ ਬਟਾਲਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕੌਂਸਲਰ ਐਡ.ਬਿਕਰਮਜੀਤ ਸਿੰਘ ਜੱਗਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ’ਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ, ਉਸ ਸਮੇਂ ਸੂਬੇ ਦਾ ਸਰਵਪੱਖੀ ਵਿਕਾਸ ਹੋਇਆ ਅਤੇ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਨੂੰ ਆਪਣੀ ਪਹਿਲ ਬਣਾਇਆ ਹੈ ਅਤੇ ਸੂਬੇ ਨਾਲ ਸਬੰਧਤ ਅਹਿਮ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸਿਰਫ਼ ਦਾਅਵਿਆਂ ਅਤੇ ਬਿਆਨਾਂ ਤੱਕ ਸੀਮਿਤ ਰਹਿ ਗਈ ਹੈ ਜਦਕਿ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਨਹੀਂ ਮਿਲ ਰਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਸੜਕਾਂ, ਸਿਹਤ ਸਹੂਲਤਾਂ, ਸਿੱਖਿਆ, ਰੋਜ਼ਗਾਰ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਦੀ ਲੋੜ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।