ਕਾਂਗਰਸ ਸਰਕਾਰ ਬਣਨ ’ਤੇ ਸੂਬੇ ਨੂੰ ਵਿਕਾਸ ਪਖੋਂ ਮੋਹਰੀ ਅਤੇ ਖੁਸ਼ਹਾਲ ਬਣਾਵਾਂਗੇ: ਤ੍ਰਿਪਤ ਬਾਜਵਾ
ਕਾਂਗਰਸ ਸਰਕਾਰ ਬਣਨ ’ਤੇ ਸੂਬੇ ਨੂੰ ਵਿਕਾਸ ਪਖੋਂ ਮੋਹਰੀ ਅਤੇ ਖੁਸ਼ਹਾਲ ਬਣਾਵਾਂਗੇ: ਤ੍ਰਿਪਤ ਬਾਜਵਾ
Publish Date: Tue, 25 Aug 2026 06:53 PM (IST)
Updated Date: Tue, 25 Aug 2026 06:55 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਪੰਜਾਬ ’ਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣਨ ’ਤੇ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਅਤੇ ਖੁਸ਼ਹਾਲ ਬਣਾਇਆ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਾ ਲਾਭ ਬਿਨਾਂ ਕਿਸੇ ਪੱਖਪਾਤ ਤੋਂ ਮੁਹੱਈਆ ਕਰਵਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਦ ਵੀ ਸੂਬੇ ’ਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ, ਉਦੋਂ ਜਿਥੇ ਸੂਬੇ ਦਾ ਸਰਵਪੱਖੀ ਵਿਕਾਸ ਹੋਇਆ ਹੈ, ਉੱਥੇ ਨਾਲ ਹੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਾ ਲਾਭ ਵੀ ਬਿਨਾਂ ਕਿਸੇ ਪੱਖਪਾਤ ਤੋਂ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਸਾਢੇ 4 ਸਾਲ ਦੇ ਕਾਰਜ਼ਕਾਲ ਦੇ ਦੌਰਾਨ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਇਕ ਵੀ ਫੈਸਲਾ ਨਹੀਂ ਲਿਆ ਜਦਕਿ ਸੂਬੇ ਦੀ ਕਾਨੂੰਨ ਵਿਵਸਥਾ ਇਸ ਸਮੇਂ ਪੂਰੀ ਤਰ੍ਹੀ ਚਰਮਰਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ, ਕਿਉਂਕਿ ਸੂਬੇ ਦੇ ਲੋਕ ਇਹ ਗੱਲ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਪੰਜਾਬ ਅਤੇ ਪੰਜਾਬੀਆਂ ਦਾ ਭਵਿੱਖ ਸਿਰਫ ਕਾਂਗਰਸ ਪਾਰਟੀ ਦੇ ਹੱਥਾਂ ’ਚ ਸੁਰੱਖਿਅਤ ਹੈ।