ਪੰਜਾਬ ਬਚਾਉਣ ਲਆ ਕਾਂਗਰਸ ਲਿਆਉਣਾ ਜ਼ਰੂਰੀ : ਤ੍ਰਿਪਤ ਬਾਜਵਾ ਜੇ ਪੰਜਾਬ ਨੂੰ ਬਚਾਉਣਾ ਤਾਂ ਕਾਂਗਰਸ ਲਿਆਉਣਾ ਜ਼ਰੂਰੀ": ਤ੍ਰਿਪਤ ਬਾਜਵਾ
Publish Date: Sat, 24 Oct 2026 06:32 PM (IST)
Updated Date: Sun, 25 Oct 2026 04:02 AM (IST)
ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ, ਕਿਲਾ ਲਾਲ ਸਿੰਘ : ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸੂਬੇ ਦੀ ਮੌਜੂਦਾ ਸਿਆਸੀ ਅਤੇ ਆਰਥਿਕ ਸਥਿਤੀ ਤੇ ਚਿੰਤਾ ਪ੍ਰਗਟ ਕਰਦਿਆਂ ਇੱਕ ਵੱਡਾ ਬਿਆਨ ਦਿੱਤਾ ਹੈ। ਬਾਜਵਾ ਨੇ ਦਾਅਵਾ ਕੀਤਾ ਕਿ ਜੇਕਰ ਪੰਜਾਬ ਨੂੰ ਮੌਜੂਦਾ ਸੰਕਟਾਂ ਅਤੇ ਬਦਹਾਲੀ ਤੋਂ ਬਚਾਉਣਾ ਹੈ, ਤਾਂ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣਾ ਬਹੁਤ ਜ਼ਰੂਰੀ ਹੈ।ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ ਬਾਰੇ ਗੱਲ ਕਰਦਿਆਂ ਬਾਜਵਾ ਨੇ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਵੱਲ ਬਹੁਤ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਗਲੀਆਂ ਚੋਣਾਂ ਵਿੱਚ ਕਾਂਗਰਸ 70 ਤੋਂ ਵੱਧ ਸੀਟਾਂ ਜਿੱਤ ਕੇ ਸੂਬੇ ਵਿੱਚ ਮਜ਼ਬੂਤ ਸਰਕਾਰ ਬਣਾਏਗੀ। ਬਾਜਵਾ ਨੇ ਕਿਹਾ ਕਿ ਸੂਬੇ ਦੀ ਲੀਡਰਸ਼ਿਪ ਅਤੇ ਪਾਰਟੀ ਅੰਦਰੂਨੀ ਮੱਤਭੇਦਾਂ ਦੀਆਂ ਚਰਚਾਵਾਂ ਤੇ ਵਿਰਾਮ ਲਗਾਉਂਦੇ ਹੋਏ ਬਾਜਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਕਿਸੇ ਵੀ ਆਗੂ ਨਾਲ ਕੋਈ ਨਿੱਜੀ ਲੜਾਈ ਨਹੀਂ ਹੈ ਅਤੇ ਪਾਰਟੀ ਦੇ ਸਾਰੇ ਸੀਨੀਅਰ ਆਗੂ ਸੂਬੇ ਦੇ ਹਿੱਤਾਂ ਲਈ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਲਏ ਗਏ ਫੈਸਲਿਆਂ ਅਤੇ ਜਥੇਬੰਦਕ ਤਬਦੀਲੀਆਂ ਦਾ ਸਾਰੇ ਆਗੂ ਸਤਿਕਾਰ ਕਰਦੇ ਹਨ ਅਤੇ ਵਰਕਰਾਂ ਦੀ ਭਾਵਨਾ ਅਨੁਸਾਰ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕੀਤਾ ਜਾ ਰਿਆ ਹੈ।ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਲੋਕਾਂ ਦੇ ਮੁੱਦਿਆਂ ਨੂੰ ਚੁੱਕਣ ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਾਹ ਤੇ ਲਿਆਂਦਾ ਜਾ ਸਕੇ।