- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਰਚੇ ਦੀ ਮੰਗ ਨਾ ਮੰਨੀ ਤਾਂ 6 ਤੋਂ ਬਾਅਦ ਕੀਤਾ ਜਾਏਗਾ ਕੇਵਲ ਢਿੱਲੋਂ ਦੇ ਘਰ ਦਾ ਪੱਕਾ ਘਿਰਾਓ: ਭਾਈ ਗੁਰਪ੍ਰੀਤ ਸਿੰਘ

ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਦੋ ਮਹੀਨਿਆਂ ਤੋਂ ਬਟਾਲਾ ਦੀ ਇਤਿਹਾਸਕ ਧਰਤੀ ’ਤੇ ਜਲੰਧਰ ਰੋਡ ਸਥਿਤ ਸ਼ਹੀਦ ਭਾਈ ਸੁੱਖਾ ਸਿੰਘ ਅਤੇ ਭਾਈ ਮਹਿਤਾਬ ਸਿੰਘ ਪਾਰਕ ਵਿਖੇ ਚੱਲ ਰਹੇ ਧਰਮ ਯੁੱਧ ਮੋਰਚੇ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੋਰਚੇ ਦੇ ਕੋਆਰਡੀਨੇਟਰ ਭਾਈ ਗੁਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ 6 ਦਸੰਬਰ ਤੱਕ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਅਤੇ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਦੀ ਨਿਯੁਕਤੀ ਨਾ ਕੀਤੀ ਗਈ ਤਾਂ 6 ਦਸੰਬਰ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਘਰ ਦਾ ਪੰਥਕ ਜਥੇਬੰਦੀਆਂ ਅਤੇ ਕਿਸਾਨ ਯੂਨੀਅਨਾਂ ਦੇ ਸਹਿਯੋਗ ਨਾਲ ਪੱਕਾ ਘਿਰਾਓ ਕੀਤਾ ਜਾਵੇਗਾ।
ਇਸ ਵਿਸ਼ੇਸ਼ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਜਥੇਬੰਦੀ ਦੀ ਗੁਰਦਾਸਪੁਰ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਸਮੇਤ ਸ਼ਾਮਲ ਹੋਏ, ਜਿਨ੍ਹਾਂ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ ਧਰਮ ਯੁੱਧ ਮੋਰਚੇ ਦਾ ਵੱਧ ਤੋਂ ਵੱਧ ਸਾਥ ਦੇਣ ਦੀ ਅਪੀਲ ਕੀਤੀ ਅਤੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕੀਤੀ। ਇਸ ਮੌਕੇ ਬਠਿੰਡਾ ਤੋਂ ਆਪਣੀ ਸੂਬਾਈ ਲੀਡਰਸ਼ਿਪ ਸਮੇਤ ਭਾਰਤੀ ਕਿਸਾਨ ਯੂਨੀਅਨ ਫਤਿਹ ਦੇ ਕੌਮੀ ਪ੍ਰਧਾਨ ਪ੍ਰਭਜੋਤ ਸਿੰਘ ਮਾਨਸ਼ਾਹੀਆ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਟਾਲਾ ਦੇ ਹਲਕਾ ਇੰਚਾਰਜ ਪ੍ਰਿਥੀਪਾਲ ਸਿੰਘ ਸਾਬਕਾ ਪੁਲਿਸ ਕਪਤਾਨ, ਜੁਗਰਾਜ ਸਿੰਘ ਲਾਲੇਨੰਗਲ ਹਲਕਾ ਫਤਿਹਗੜ੍ਹ ਚੂੜੀਆਂ, ਗੁਰਦੇਵ ਸਿੰਘ ਸਾਹੀ ਕਾਦੀਆਂ, ਭਾਈ ਨਿਸ਼ਾਨ ਸਿੰਘ ਸਿਆਲਕਾ ਸਤਿਕਾਰ ਕਮੇਟੀ, ਬਲਦੇਵ ਸਿੰਘ ਖੁਜਾਲਾ ਮਨਜਿੰਦਰ ਸਿੰਘ ਬੱਲ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਸ਼ਮਸ਼ੇਰ ਸਿੰਘ ਘੁੰਮਣ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ, ਹਲਕਾ ਇੰਚਾਰਜ ਕਾਦੀਆਂ ਸੁਖਦੇਵ ਸਿੰਘ,ਐਡਵੋਕੇਟ ਅਜੇਪਾਲ ਸਿੰਘ ਹਲਕਾ ਇੰਚਾਰਜ ਗੁਰਦਾਸਪੁਰ, ਭਾਈ ਗੁਰਨਾਮ ਸਿੰਘ ਸਤਿਕਾਰ ਕਮੇਟੀ, ਖੁਸ਼ਕਰਨ ਸਿੰਘ ਸਾਬਕਾ ਡੀਐੱਸ.ਪੀ, ਹਲਕਾ ਇੰਚਾਰਜ ਕਾਦੀਆਂ ਸੁਖਦੇਵ ਸਿੰਘ ਦਾ ਜਥਾ, ਬੀਬੀ ਸਤਨਾਮ ਕੌਰ, ਬੀਬੀ ਮਲਕੀਤ ਕੌਰ ਰਾਣੀ, ਬੀਬੀ ਮਨਜੀਤ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਪ੍ਰਭਜੋਤ ਕੌਰ ਬਟਾਲਾ ਅਤੇ ਬੀਬੀ ਗੁਰਦੀਪ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।