ਇਫਟੂ ਵੱਲੋਂ ਮੋਗਾ ਰੈਲੀ ਸਬੰਧੀ ਕੀਤੀਆਂ ਜਾ ਰਹੀਆਂ ਹਨ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ
ਇਫਟੂ ਵੱਲੋਂ ਮੋਗਾ ਰੈਲੀ ਸਬੰਧੀ ਕੀਤੀਆਂ ਜਾ ਰਹੀਆਂ ਹਨ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ
Publish Date: Mon, 14 Sep 2026 03:50 PM (IST)
Updated Date: Mon, 14 Sep 2026 03:53 PM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਮੋਗਾ ਰੈਲੀ ਨਾਲ ਸਬੰਧਿਤ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਤਿਆਰੀ ਕੀਤੀ ਜਾ ਰਹੀl ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਜਗਤਪੁਰ ਅਤੇ ਪ੍ਰੈਸ ਸਕੱਤਰ ਕਮਲ ਕਿਸ਼ੋਰ ਗੁਰਦਾਸਪੁਰ ਭਈਆ ਨੇ ਸਾਂਝੇ ਤੌਰ ਤੇ ਕੀਤਾl ਉਹਨਾਂ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਰੈਲੀ ਦੇ ਸੰਬੰਧ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਤਿਆਰੀ ਕੀਤੀ ਜਾ ਰਹੀ ਹੈ। ਵਿਜੇ ਕੁਮਾਰ ਜਗਤਪੁਰ ਅਤੇ ਕਮਲ ਕਿਸ਼ੋਰ ਗੁਰਦਾਸਪੁਰ ਭਈਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਸੂਬਿਆਂ ਦੇ ਅਧਿਕਾਰ ਅਤੇ ਮਜ਼ਦੂਰਾਂ ਦੇ ਹੱਕਾਂ ਨੂੰ ਕਮਜ਼ੋਰ ਕਰ ਰਹੀਆਂ ਹਨl ਉਹਨਾਂ ਦੱਸਿਆ ਕਿ 26 ਸਤੰਬਰ ਨੂੰ ਮੋਗਾ ਵਿਖੇ ਕੀਤੀ ਜਾਣ ਵਾਲੀ ਰੈਲੀ ਸਬੰਧੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਸਰਕਾਰ ਨੂੰ ਆਪਣੀਆਂ ਗੱਲਾਂ ਮਨਵਾਉਣ ਲਈ ਮਜ਼ਬੂਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਲਈ ਸਰਕਾਰ ਨੂੰ ਮਜ਼ਬੂਰ ਕੀਤਾ ਜਾਵੇਗਾ ਕਿ ਉਹ ਮਜ਼ਦੂਰਾਂ ਦੇ ਹੱਕ ਉਨ੍ਹਾਂ ਨੂੰ ਦੇਣl ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਹਮੇਸ਼ਾ ਡੱਟ ਕੇ ਸਰਕਾਰ ਦਾ ਵਿਰੋਧ ਕਰਦੇ ਰਹਿਣਗੇ