ਨਜਾਇਜ਼ ਸ਼ਰਾਬ ਬਰਾਮਦ, 2 ਕਾਬੂ
ਨਜਾਇਜ਼ ਸ਼ਰਾਬ ਬਰਾਮਦ, 2 ਕਾਬੂ
Publish Date: Sun, 22 Mar 2026 06:47 PM (IST)
Updated Date: Sun, 22 Mar 2026 06:49 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਮੇਤ ਦੋ ਜਣਿਆਂ ਨੂੰ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਿਸ ਕੋਲੋਂ ਜਾਣਕਾਰੀ ਦੇ ਮੁਤਾਬਕ ਥਾਣਾ ਸਿਵਲ ਲਾਈਨ ਦੇ ਏਐੱਸਆਈ ਸੁਖਰਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੂਪਤ ਸੂਚਨਾ ਦੇ ਆਧਾਰ ’ਤੇ ਔਰਤ ਸਪਨਾ ਵਾਸੀ ਪਿੰਡ ਕਾਲੀਆਂ ਨੂੰ ਕਾਬੂ ਕਰਕੇ ਉਸ ਕੋਲੋਂ 3750 ਮਿਲੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਤੇ ਉਸ ਵਿਰੁੱਧ ਥਾਣਾ ਸਿਵਲ ਲਾਈਨ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਰੰਗੜ ਨੰਗਲ ਦੇ ਏਐੱਸਆਈ ਸੁਰਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਸਰਬਜਿੰਦਰ ਸਿੰਘ ਉਰਫ ਸੋਨੂੰ ਵਾਸੀ ਲਾਧੂਭਾਣਾ ਜੋ ਕਿ ਨਜਾਇਜ਼ ਸ਼ਰਾਬ ਕੱਢਣ ਤੇ ਵੇਚਣ ਦਾ ਕੰਮ ਕਰਦਾ ਹੈ, ਕੋਲੋਂ 15 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਉਸ ਦੇ ਵਿਰੁੱਧ ਐਕਸਾਈਜ਼ ਐਕਟ ਤਹਿਤ ਉਕਤ ਥਾਣੇ ਵਿਚ ਮਾਮਲਾ ਦਰਜ ਕਰ ਦਿੱਤਾ ਗਿਆ ਹੈ।