
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਦੌਰਾਨ ਸਵੇਰੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਲਕਾ ਇੰਚਾਰਜ, ਯੂਥ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪੰਜਾਬ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਸਾਥੀਆਂ ਸਮੇਤ ਬੱਸ ਸਟੈਂਡ 'ਤੇ ਪਹੁੰਚੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।

ਆਕਾਸ਼, ਪੰਜਾਬੀ ਜਾਗਰਣ,ਗੁਰਦਾਸਪੁਰ: ਕੌਮੀ ਇਨਸਾਫ ਮੋਰਚਾ ਅਤੇ ਵੱਖ-ਵੱਖ ਸਿੱਖ ਸੰਗਠਨਾਂ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਪੂਰਾ ਅਸਰ ਦੇਖਣ ਨੂੰ ਮਿਲਿਆ। ਬੰਦ ਨੂੰ ਵਪਾਰ ਮੰਡਲ ਗੁਰਦਾਸਪੁਰ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ, ਜਿਸ ਕਾਰਨ ਸ਼ਹਿਰ ਦੇ ਮੁੱਖ ਬਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ। ਹਾਲਾਂਕਿ ਸ਼ਹਿਰ ਅਤੇ ਹਾਈਵੇ 'ਤੇ ਵਾਹਨਾਂ ਦੀ ਆਵਾਜਾਈ ਜਾਰੀ ਰਹੀ। ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਵੀ ਬੰਦ ਦੇ ਮੱਦੇਨਜ਼ਰ ਨੋ ਵਰਕ-ਡੇ ਐਲਾਨ ਕੀਤਾ ਹੈ ਤਾਂ ਜੋ ਵੱਖ-ਵੱਖ ਥਾਵਾਂ ਤੋਂ ਪੇਸ਼ੀ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੌਰਾਨ ਸਵੇਰੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਲਕਾ ਇੰਚਾਰਜ, ਯੂਥ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪੰਜਾਬ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਸਾਥੀਆਂ ਸਮੇਤ ਬੱਸ ਸਟੈਂਡ 'ਤੇ ਪਹੁੰਚੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਕਿਸੇ ਵੀ ਵਿਆਹ-ਬਰਾਤ, ਯਾਤਰਾ ਜਾਂ ਫਲਾਈਟ ਨਾਲ ਸਬੰਧਤ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ। ਸਾਰੇ ਮੈਡੀਕਲ ਸਟੋਰ, ਮੁਹੱਲਾ ਕਲੀਨਿਕ ਅਤੇ ਹਸਪਤਾਲ ਪੂਰੀ ਤਰ੍ਹਾਂ ਖੁੱਲ੍ਹੇ ਰਹਿਣਗੇ। ਗੌਰਤਲਬ ਹੈ ਕਿ ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ, ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਅਤੇ 15 ਅਗਸਤ ਨੂੰ ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਪ੍ਰਦਰਸ਼ਨਕਾਰੀਆਂ ਖਿਲਾਫ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਬੰਦ ਦੀ ਕਾਲ ਦਿੱਤੀ ਹੈ।