ਕਿਰਾਏਦਾਰਾਂ ਨੂੰ ਮਾਲਕੀ ਹੱਕ ਦੇਣ ਵੱਲ ਮਾਨ ਸਰਕਾਰ ਦਾ ਅਹਿਮ ਕਦਮ: ਪਲਵਿੰਦਰ ਕੌਰ ਮਾਹਲ ਕਿਰਾਏਦਾਰਾਂ ਨੂੰ ਮਾਲਕੀ ਹੱਕ ਦੇਣ ਵੱਲ ਮਾਨ ਸਰਕਾਰ ਦਾ ਅਹਿਮ ਕਦਮ: ਪਲਵਿੰਦਰ ਕੌਰ ਮਾਹਲ
Publish Date: Wed, 04 Nov 2026 04:18 PM (IST)
Updated Date: Wed, 04 Nov 2026 04:20 PM (IST)
ਤਾਰਿਕ ਅਹਿਮਦ\ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਕਾਦੀਆਂ: ਨਗਰ ਕੌਂਸਲ ਦਫਤਰ ਕਾਦੀਆਂ ਵਿਖੇ ਨਗਰ ਕੌਂਸਲ ਪ੍ਰਧਾਨ ਪਲਵਿੰਦਰ ਕੌਰ ਮਾਹਲ ਅਤੇ ਵਾਈਸ ਪ੍ਰਧਾਨ ਗੁਰਦਿਲਬਾਗ ਸਿੰਘ ਮਾਹਲ ਨੇ ਜਾਣਕਾਰੀ ਦਿੰਦਿਆਂ ਸਾਂਝੇ ਤੌਰ ’ਤੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਵਪਾਰੀ ਵਰਗ ਲਈ ਇੱਕ ਅਹਿਮ ਪਹਿਲਕਦਮੀ ਸਾਬਤ ਹੋ ਰਹੀ ਹੈ ਅਤੇ ਇਸ ਸਕੀਮ ਤਹਿਤ ਕਾਦੀਆਂ ਸ਼ਹਿਰ ਵਿੱਚ ਲਗਭਗ 62 ਅਜਿਹੇ ਦੁਕਾਨਦਾਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਕਈ ਪਿਛਲੇ 60 ਤੋਂ 65 ਸਾਲਾਂ ਤੋਂ ਦੁਕਾਨਾਂ ਵਿੱਚ ਕਿਰਾਏਦਾਰ ਵਜੋਂ ਕਾਰੋਬਾਰ ਕਰ ਰਹੇ ਹਨ। ਇਨ੍ਹਾਂ ਦੁਕਾਨਦਾਰਾਂ ਨੂੰ ਸਕੀਮ ਬਾਰੇ ਜਾਣਕਾਰੀ ਦੇਣ, ਅਰਜ਼ੀਆਂ ਭਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਤਿਆਰ ਕਰਵਾਉਣ ਲਈ ਨਗਰ ਕੌਂਸਲ ਕਾਦੀਆਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਅਰਜ਼ੀ ਦੇ ਨਾਲ ਜੀਐੱਸਟੀ ਸਰਟੀਫਿਕੇਟ, ਬਿਜਲੀ ਦੇ ਬਿੱਲ, ਵੋਟਰ ਕਾਰਡ ਅਤੇ ਹੋਰ ਸਬੰਧਤ ਦਸਤਾਵੇਜ਼ ਸਬੂਤ ਵਜੋਂ ਪੇਸ਼ ਕੀਤੇ ਜਾ ਸਕਦੇ ਹਨ। ਅਰਜ਼ੀਆਂ ਦੀ ਜਾਂਚ ਅਤੇ ਜਾਇਦਾਦ ਦੀ ਕੀਮਤ ਨਿਰਧਾਰਤ ਕਰਨ ਦੀ ਪ੍ਰਕਿਰਿਆ ਸਬੰਧਤ ਸਰਕਾਰੀ ਕਮੇਟੀਆਂ ਵੱਲੋਂ ਨਿਰਧਾਰਤ ਨਿਯਮਾਂ ਅਨੁਸਾਰ ਕੀਤੀ ਜਾਵੇਗੀ।ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਟਰੇਡ ਵਿੰਗ ਬਟਾਲਾ ਦੀ ਸਮੁੱਚੀ ਟੀਮ ਵੱਲੋਂ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਸਮੂਹ ਨਗਰ ਕੌਂਸਲ ਸਟਾਫ ਵੀ ਹਾਜ਼ਰ ਸੀ।