ਚੀਫ਼ ਖ਼ਾਲਸਾ ਦੀਵਾਨ ਵੱਲੋਂ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ 19, 20 ਅਤੇ 21 ਨਵੰਬਰ ਨੂੰ ਜ਼ਰੂਰੀ......ਚੀਫ਼ ਖ਼ਾਲਸਾ ਦੀਵਾਨ ਵੱਲੋਂ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ 19, 20 ਅਤੇ 21 ਨਵੰਬਰ ਨੂੰ
Publish Date: Sat, 14 Nov 2026 04:58 PM (IST)
Updated Date: Sun, 15 Nov 2026 04:01 AM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਸਿੱਖੀ ਤੇ ਸਿੱਖਿਆ ਨੂੰ ਸਮਰਪਿਤ ਸਿੱਖਾਂ ਦੀ ਪੁਰਾਤਨ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੀ ਐਜੂਕੇਸ਼ਨਲ ਕਮੇਟੀ ਵੱਲੋਂ ਮਿਤੀ 19, 20 ਅਤੇ 21 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਾਕੇ ਨੂੰ ਸਮਰਪਿਤ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਟਾਲਾ ਵਿਖੇ ਬਹੁਤ ਸ਼ਾਨੋ-ਸੌ਼ਕਤ ਅਤੇ ਉਤਸ਼ਾਹ ਨਾਲ ਕਰਵਾਈ ਜਾ ਰਹੀ ਹੈ।ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਤੋਂ ਜਾਰੀ ਪ੍ਰੈੱਸ ਨੋਟ ਰਾਹੀਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ, ਆਨਰੇਰੀ ਸਕੱਤਰ ਰਮਣੀਕ ਸਿੰਘ ਸਮੇਤ ਮੀਤ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ/ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਸੰਤੋਖ ਸਿੰਘ ਸੇਠੀ ਅਤੇ ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ. ਸਰਬਜੀਤ ਸਿੰਘ ਛੀਨਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 17 ਨਵੰਬਰ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਟਾਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਆਰੰਭ ਕੀਤਾ ਜਾਵੇਗਾ। ਜਿਸਦਾ ਭੋਗ ਕਾਨਫਰੰਸ ਦੇ ਪਹਿਲੇ ਦਿਨ 19 ਨਵੰਬਰ 2026 ਨੂੰ ਪਾਇਆ ਜਾਵੇਗਾ ਅਤੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰੂ ਨਾਨਕ ਕਾਲਜ, ਬਟਾਲਾ ਤੋਂ ਨਗਰ ਕੀਰਤਨ ਆਰੰਭ ਹੋ ਕੇ ਭਾਈ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਤੋਂ ਹੁੰਦਿਆਂ ਹੋਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਟਾਲਾ ਵਿਖੇ ਸਮਾਪਤ ਹੋਵੇਗਾ, ਜਿਥੇ ਨਿਸ਼ਾਨ ਸਾਹਿਬ ਝੁਲਾਉਣ ਦੀ ਰਸਮ ਬਹੁਤ ਸ਼ਰਧਾ ਅਤੇ ਸਤਿਕਾਰ ਨਾਲ ਅਦਾ ਕੀਤੀ ਜਾਵੇਗੀ।ਦੁਪਹਿਰ ਸਮੇਤ ਵਿਗਿਆਨ, ਚਿੱਤਰਕਾਰੀ, ਸਿੱਖ ਵਿਰਸਾ, ਤੰਤੀ ਸਾਜ/ਸ਼ਸਤਰ, ਕਿਤਾਬਾਂ ਆਦਿ ਨਾਲ ਸੰਬੰਧਤ ਪ੍ਰਦਰਸ਼ਨੀਆਂ ਦਾ ਉਦਘਾਟਨ ਕਰਨਗੇ। ਜਦਕਿ ਉਪਰੰਤ ਦੁਪਹਿਰ 1:30 ਤੋ ਸ਼ਾਮ 3:30 ਵਜੇ ਤੱਕ ਆਯੋਜਿਤ ਕੀਰਤਨ ਦਰਬਾਰ ਵਿੱਚ ਪ੍ਰਸਿੱਧ ਰਾਗੀ ਜੱਥੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ। ਕਾਨਫਰੰਸ ਦੇ ਦੂਸਰੇ ਦਿਨ ਮਿਤੀ 20 ਨਵਬੰਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ-ਵੱਖ ਵਿਸ਼ਿਆਂ ’ਤੇ ਕਰਵਾਏ ਜਾ ਰਹੇ ਸੈਮੀਨਾਰਜ਼ ਵਿਚ ਵਿਦਵਾਨਾਂ ਵੱਲੋਂ ਵੱਡਮੁੱਲੇ ਵਿਚਾਰ ਸਾਂਝੇ ਕੀਤੇ ਜਾਣਗੇ। ਇਸੇ ਦਿਨ ਸ਼ਾਮ 5.30 ਤੋਂ ਸ਼ਾਮ 7.30 ਵਜੇ ਤੱਕ ਧਾਰਮਿਕ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ, ਕਾਨਫਰੰਸ ਦੇ ਤੀਸਰੇ ਦਿਨ ਮਿਤੀ 21 ਨਵੰਬਰ ਨੂੰ ਸਕੂਲ ਦੇ ਮੁੱਖ ਪੰਡਾਲ ਵਿਖੇ ਵੱਡੇ ਪੱਧਰ ’ਤੇ ਸਨਮਾਨ ਸਮਾਰੋਹ ਹੋਵੇਗਾ, ਜਿਥੇ ਉੱਘੇ ਸਮਾਜ ਸੇਵੀ ਡਾ. ਸੁਰਿੰਦਰਪਾਲ ਸਿੰਘ ਓਬਰਾਇ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਵੱਲੋਂ ਜੀ ਆਇਆਂ ਨੂੰ ਆਖਦਿਆਂ ਦੱਸਿਆ ਕਿ ਗਿਆ ਕਿ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ/ਸੁਆਗਤੀ ਕਮੇਟੀ ਦੇ ਚੇਅਰਮੈਨ ਸੰਤੋਖ ਸਿੰਘ ਸੇਠੀ ਵੱਲੋਂ ਉਦਘਾਟਨੀ ਭਾਸ਼ਣ ਹੋਵੇਗਾ। ਡਾ. ਸਰਬਜੀਤ ਸਿੰਘ ਛੀਨਾ ਐਜੂਕੇਸ਼ਨ ਕਮੇਟੀ ਦੀ ਰਿਪੋਰਟ ਪੜ੍ਹਨਗੇ ਅਤੇ ਕਾਨਫਰੰਸ ਨੂੰ ਸਮਰਪਿਤ ਤਿਆਰ ਕੀਤਾ ਗਿਆ ਸੋਵੀਨਰ ਵੀ ਰੀਲੀਜ਼ ਕੀਤਾ ਜਾਵੇਗਾ। ਇਸ ਮੌਕੇ ਐਡੀ.ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ. ਮਨਮੋਹਨ ਸਿੰਘ ਤੇ ਕੁਲਜੀਤ ਸਿੰਘ, ਸਿੰਘ ਬ੍ਰਦਰਜ਼ ਵੱਲੋਂ ਵਿਸ਼ੇਸ਼ ਭਾਸ਼ਣ ਦਿੱਤਾ ਜਾਵੇਗਾ। ਉਪਰੰਤ ਕਾਨਫਰੰਸ ਦੇ ਪਾਸ ਹੋਏ ਮਤੇ ਪੜ੍ਹੇ ਜਾਣਗੇ ਅਤੇ ਅਗਲੀ ਕਾਨਫਰੰਸ ਦੀ ਮੰਗ ਅਤੇ ਕੌਮੀ ਫੰਡ ਲਈ ਅਪੀਲ ਕੀਤੀ ਜਾਵੇਗੀ। ਤਿੰਨੇ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਦੀਵਾਨ ਅਹੁਦੇਦਾਰਾਂ ਨੇ ਸਮੂਹ ਸੰਗਤ, ਵਿੱਦਿਅਕ, ਧਾਰਮਿਕ, ਸਮਾਜਿਕ ਸੰਸਥਾਵਾਂ, ਸ਼ਹਿਰ ਵਾਸੀਆਂ ਨੂੰ ਇਸ ਇਤਿਹਾਸਕ ਵਿੱਦਿਅਕ ਕਾਨਫਰੰਸ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ।