- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ.......ਹਰਵਿੰਦਰਪਾਲ ਸ਼ਾਹਬਾਦ ਨੇ ਪ੍ਰਧਾਨ ਪਰਗਟ ਸਿੰਘ ਨੂੰ ਦਿੱਤੀ ਵਧਾਈ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਗਟ ਸਿੰਘ ਨੂੰ ਨਵਾਂ ਪ੍ਰਧਾਨ ਬਣਨ ’ਤੇ ਦਿੱਲੀ ਪਹੁੰਚ ਕੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਾਂਗਰਸ ਐੱਸਸੀ ਵਿੰਗ ਪੰਜਾਬ ਦੇ ਉਪ ਚੇਅਰਮੈਨ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਹਾਰਦਿਕ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸ਼ਾਹਬਾਦ ਨੇ ਪਰਗਟ ਸਿੰਘ ਤੇ ਨੂੰ ਗੁਲਦਸਤਾ ਭੇਟ ਕੀਤਾ ਅਤੇ ਉਨ੍ਹਾਂ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਦੀ ਆਗੂ ਤੇ ਵਰਕਰ ਵੀ ਮੌਜੂਦ ਸਨ। ਇਸ ਮੌਕੇ ਹਰਵਿੰਦਰਪਾਲ ਸ਼ਾਹਬਾਦ ਨੇ ਕਿਹਾ ਕਿ ਪਰਗਟ ਸਿੰਘ ਇਕ ਅਜਿਹੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਖੇਡ ਮੈਦਾਨ ਤੋਂ ਲੈ ਕੇ ਪੁਲਿਸ ਸੇਵਾ ਅਤੇ ਫਿਰ ਰਾਜਨੀਤੀ ਦੇ ਖੇਤਰ ਤੱਕ ਆਪਣੀ ਵੱਖਰੀ ਪਛਾਣ ਬਣਾਈ ਹੈ।