ਖੇਡਾਂ ’ਚ ਛਾਏ ਬੀਜੀ ਬਲਾਜ਼ਮ ਸਕੂਲ ਦੇ ਵਿਦਿਆਰਥੀ
ਜ਼ਰੂਰੀ......ਖੇਡਾਂ ਵਤਨ ਪੰਜਾਬ ਦੀਆਂ: ਬੀਜੀ ਬਲਾਜ਼ਮ ਸਕੂਲ਼ ਭਾਗੋਵਾਲ ਦੇ ਵਿਦਿਆਰਥੀਆਂ ਨੇ ਮਾਰੀਆਂ ਵੱਡੀਆਂ ਮੱਲਾਂ
Publish Date: Sat, 21 Nov 2026 06:33 PM (IST)
Updated Date: Sat, 21 Nov 2026 06:34 PM (IST)
ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ ਕਿਲਾ ਲਾਲ ਸਿੰਘ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੀਜੀ ਬਲਾਜ਼ਮ ਸਕੂਲ ਭਾਗੋਵਾਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ। ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਕਈ ਤਗਮੇ ਆਪਣੇ ਨਾਮ ਕੀਤੇ ਅਤੇ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜੇਤੂ ਖਿਡਾਰੀਆਂ ਦੇ ਸਕੂਲ ਪਹੁੰਚਣ ਤੇ ਪ੍ਰਬੰਧਕ ਕਮੇਟੀ ਸਰਪ੍ਰਸਤ ਕਮਲਜੀਤ ਸਿੰਘ ਭਾਗੋਵਾਲੀਆ ਅਤੇ ਸਟਾਫ਼ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੋਨੀਆ ਰਾਜਪੂਤ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਕੋਚ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਸਕੂਲ ਵੱਲੋਂ ਖਿਡਾਰੀਆਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਖਿਡਾਰੀਆਂ ਤੋਂ ਪ੍ਰੇਰਨਾ ਲੈ ਕੇ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।