ਆਕਾਸ਼, ਗੁਰਦਾਸਪੁਰ

ਵੱਖਵਾਦੀ ਅੰਮਿ੍ਤਪਾਲ ਸਿੰਘ ਖ਼ਿਲਾਫ਼ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਜ਼ਲਿ੍ਹਾ ਪੁਲਿਸ ਵੀ ਪੂਰੀ ਚੌਕਸੀ ਰੱਖ ਰਹੀ ਹੈ। ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਦੇ ਮਕਸਦ ਨਾਲ ਮੰਗਲਵਾਰ ਨੂੰ ਐੱਸਐੱਸਪੀ ਦਿਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੀ ਅਗਵਾਈ ਵਿੱਚ ਸ਼ਹਿਰ ਭਰ ਵਿੱਚ ਫਲੈਗ ਮਾਰਚ ਕੱਿਢਆ ਗਿਆ। ਇਸ ਵਿੱਚ ਏਡੀਸੀ ਡਾ.ਨਿਧੀ ਕੁਮੁਦ ਨੇ ਵੀ ਸ਼ਰਿਕਤ ਕੀਤੀ। ਜ਼ਲਿ੍ਹੇ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਮੁਲਾਜ਼ਮਾਂ ਦੇ ਨਾਲ ਅਰਧ ਸੈਨਿਕ ਬਲਾਂ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਐੱਸਐੱਸਪੀ ਦੀ ਅਗਵਾਈ ਹੇਠ ਫਲੈਗ ਮਾਰਚ ਹਨੂੰਮਾਨ ਚੌਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦਾ ਚੱਕਰ ਲਗਾ ਕੇ ਪੁਲਿਸ ਲਾਈਨ ਪਹੁੰਚਿਆ। ਇਸ ਦੌਰਾਨ ਪੁਲਿਸ ਨੇ ਸਪੀਕਰ ਰਾਹੀਂ ਲੋਕਾਂ ਨੂੰ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ |

ਐੱਸਐੱਸਪੀ ਨੇ ਕਿਹਾ ਕਿ ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਅਤੇ ਸੀਆਰਪੀਐੱਫ ਦੇ ਜਵਾਨ ਲਗਾਤਾਰ ਫਲੈਗ ਮਾਰਚ ਕੱਢ ਰਹੇ ਹਨ। ਇਸ ਦਾ ਮਕਸਦ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਹੈ। ਐੱਸਐੱਸਪੀ ਨੇ ਦੱਸਿਆ ਕਿ ਜ਼ਲਿ੍ਹੇ ਵਿੱਚ ਪੂਰੀ ਤਰਾਂ੍ਹ ਸ਼ਾਂਤੀ ਹੈ। ਪੁਲਿਸ ਲਗਾਤਾਰ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖ ਰਹੀ ਹੈ। ਸ਼ਹਿਰ ਦੇ ਲੋਕ ਪੁਲਿਸ ਨੂੰ ਪੂਰਾ ਸਹਿਯੋਗ ਦੇ ਰਹੇ ਹਨ। ਉਨਾਂ੍ਹ ਕਿਹਾ ਕਿ ਜ਼ਲਿ੍ਹੇ ਵਿੱਚ ਲਗਾਏ ਗਏ ਨਾਕਿਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਅਨਸਰ ਕੋਈ ਗੜਬੜੀ ਨਾ ਕਰ ਸਕਣ। ਉਨਾਂ੍ਹ ਜ਼ਲਿ੍ਹੇ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਵਧਾਈ ਦਿੱਤੀ।

ਉਨਾਂ੍ਹ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਅਫਵਾਹਾਂ ਤੋਂ ਪੂਰੀ ਤਰਾਂ੍ਹ ਸੁਚੇਤ ਰਹਿਣ ਦੀ ਅਪੀਲ ਕੀਤੀ। ਕੋਈ ਵੀ ਗਲਤ ਜਾਣਕਾਰੀ ਜਾਂ ਮੈਸੇਜ ਫਾਰਵਰਡ ਨਾ ਕਰੋ। ਜੇਕਰ ਕੋਈ ਵਿਅਕਤੀ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਂਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ੍ਹ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸਮਾਜ ਵਿਰੋਧੀ ਅਨਸਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਸ਼ਿ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਜ਼ਲਿ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ।

ਉਨਾਂ੍ਹ ਦੱਸਿਆ ਕਿ ਸ਼ਹਿਰ ਦੇ ਐਂਟਰੀ ਪੁਆਇੰਟਾਂ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਜ਼ਲਿ੍ਹੇ ਵਿੱਚ ਲਗਾਤਾਰ ਤਲਾਸ਼ੀ ਮੁਹਿੰਮ ਜਾਰੀ ਹੈ। ਕੇਂਦਰੀ ਅਰਧ ਸੈਨਿਕ ਬਲਾਂ ਨੂੰ ਵੀ ਤਲਾਸ਼ੀ ਮੁਹਿੰਮ ਵਿੱਚ ਲਗਾਇਆ ਗਿਆ ਹੈ। ਪੁਲਿਸ ਸੋਸ਼ਲ ਮੀਡੀਆ 'ਤੇ ਵੀ ਤਿੱਖੀ ਨਜ਼ਰ ਰੱਖ ਰਹੀ ਹੈ। ਇਸ ਲਈ ਲੋਕਾਂ ਨੂੰ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਕਿਸੇ ਵੀ ਸ਼ੱਕ ਦੀ ਸਥਿਤੀ 'ਚ ਪੁਲਿਸ ਨਾਲ ਸੰਪਰਕ ਕਰਨ ਲਈ ਕਿਹਾ ਜਾ ਰਿਹਾ ਹੈ।