- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਚੋਣਾਂ 2027 ਦੇ ਚੱਲਦਿਆਂ ਵੋਟਰ ਜਾਗਰੂਕਤਾ ਮੁਹਿੰਮ ਹਿੱਤ ਵੱਧ ਤੋਂ ਵੱਧ ਗਤੀਵਿਧੀਆਂ ਕਰਵਾਈਆਂ ਜਾਣ : ਮਨਜਿੰਦਰ ਸਿੰਘ ਬਾਜਵਾ

-ਚੋਣ ਤਹਿਸੀਲਦਾਰ ਵੱਲੋਂ ਜ਼ਿਲ੍ਹਾ ਤੇ ਹਲਕਾ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ
ਸਰਬਜੀਤ ਚਾਹਲ, ਪੰਜਾਬੀ ਜਾਗਰਣ
ਗੁਰਦਾਸਪੁਰ: ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਦੇ ਸਹਿਯੋਗ ਨਾਲ ਜ਼ਿਲ੍ਹਾ ਚੋਣ ਤਹਿਸੀਲਦਾਰ ਗੁਰਦਾਸਪੁਰ ਮਨਜਿੰਦਰ ਸਿੰਘ ਵੱਲੋਂ ਸਕੂਲਾਂ ਤੇ ਕਾਲਜਾਂ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਨੂੰ ਸੰਚਾਰੂ ਰੂਪ ਨਾਲ ਚਲਾਉਣ ਲਈ ਜ਼ਿਲ੍ਹਾ ਸਵੀਪ ਟੀਮ ਤੇ ਹਲਕਾ ਨੋਡਲ ਅਫ਼ਸਰਾਂ ਨਾਲ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਅਹਿਮ ਮੀਟਿੰਗ ਕਰਕੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਮਨਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਅੱਜ ਸਮੂਹ ਸਵੀਪ ਟੀਮ ਦੀ ਅਹਿਮ ਮੀਟਿੰਗ ਕੀਤੀ ਹੈ ਜਿਸ ’ਚ ਵੋਟਰ ਜਾਗਰੂਕਤਾ ਲਈ ਵਿਸ਼ੇਸ਼ ਯੋਜਨਾਬੰਦੀ ਕਰਨ ਲਈ ਕਿਹਾ ਗਿਆ ਹੈ। ਸਕੂਲਾਂ ਤੇ ਕਾਲਜਾਂ ’ਚ 18 ਸਾਲ ਉਮਰ ਦੇ ਵਿਦਿਆਰਥੀਆਂਦੀਆਂ ਹਰ ਹਾਲਤ ’ਚ ਵੋਟਾਂ ਰਜਿਸਟਰ ਕਰਵਾਈਆਂ ਜਾਣ ਤਾਂ ਜੋ ਕੋਈ ਵੀ ਵੋਟ ਦੇ ਅਧਿਕਾਰ ਤੋਂ ਵਾਂਝੇ ਨਾ ਰਹਿ ਸਕੇ ਤੇ ਹਰ ਪੋਲਿੰਗ ਬੂਥ 'ਤੇ ਘੱਟੋ ਘੱਟ ਸੁਵਿਧਾਵਾਂ ਦਾ ਪ੍ਰਬੰਧ ਕਰਵਾਉਣ ਲਈ ਅਗਵਾਈ ਕੀਤੀ। ਇਸ ਦੇ ਨਾਲ-ਨਾਲ ਸਕੂਲਾਂ/ਕਾਲਜਾਂ ਵਿੱਚ ਚੱਲ ਰਹੇ ਈਐੱਲਸੀ ਕਲੱਬ ਰਜਿਸਟਰਡ ਕਰਵਾਏ ਜਾਣ ਲਈ ਕਿਹਾ ਹੈ। ਇਸ ਦੇ ਨਾਲ-ਨਾਲ ਬਿਰਧ ਆਸ਼ਰਮ, ਤੀਜਾ ਲਿੰਗ ਵਾਲੇ ਲੋਕਾਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ। ਇਸ ਦੌਰਾਨ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ. ਪਰਮਜੀਤ ਸਿੰਘ ਕਲਸੀ ਨੇ ਹਰ ਕੰਮ ਸਮੇਂ ਸਿਰ ਮੁਕੰਮਲ ਕਰਨ ਪ੍ਰਤੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਚੋਣ ਕਾਨੂੰਨਗੋ ਸੁਨੀਲ ਕੁਮਾਰ, ਜ਼ਿਲ੍ਹਾ ਸਵੀਪ ਸ਼ੋਸ਼ਲ ਮੀਡੀਆ ਇੰਚਾਰਜ ਗਗਨਦੀਪ ਸਿੰਘ, ਸਵੀਪ ਟੀਮ ਮੈਂਬਰ ਰਜਨੀ ਸੋਢੀ, ਗਗਨਦੀਪ ਸਿੰਘ ਕੰਪਿਊਟਰ ਫੈਕੀਲਟੀ, ਡੀਈਓ ਦਫ਼ਤਰ ਤੋਂ ਸੁਪਰਿੰਟੈਂਡੈਂਟ ਪ੍ਰਬੋਧ ਕੁਮਾਰ, ਸਰਬਜੀਤ ਸਿੰਘ, ਅਮਿਤ ਗੁਪਤਾ, ਹਲਕਾ ਸਵੀਪ ਨਿਡਲ ਅਫ਼ਸਰ ਪ੍ਰਿੰਸੀਪਲ ਤਜਿੰਦਰ ਕੌਰ, ਪ੍ਰਿੰਸੀਪਲ ਮੈਡਮ ਨੀਨਾ, ਪ੍ਰਿੰਸੀਪਲ ਸੁਨੀਤਾ ਕੋਸ਼ਲ, ਹੈਡਮਿਸਟ੍ਰੈਸ ਗਿਤੀਕਾ ਗੋਸਵਾਮੀ ਆਦਿ ਹਾਜ਼ਰ ਸਨ।