
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਗਰ ਕੌਂਸਲ ਕਾਦੀਆਂ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ

ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ
ਕਾਦੀਆਂ: ਨਗਰ ਕੌਂਸਲ ਕਾਦੀਆਂ ਵੱਲੋਂ ਆਜ਼ਾਦੀ ਦਿਵਸ ਦਾ ਤਿਉਹਾਰ ਵੱਡੇ ਉਤਸ਼ਾਹ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਸਵੇਰੇ 8:55 ਵਜੇ ਪ੍ਰਧਾਨ ਸ਼੍ਰੀਮਤੀ ਪਲਵਿੰਦਰ ਕੌਰ ਮਾਹਲ ਵੱਲੋਂ ਝੰਡਾ ਲਹਿਰਾਉਣ ਨਾਲ ਹੋਈ। ਰਾਸ਼ਟਰਗਾਨ ਤੋਂ ਬਾਅਦ ਦੇਸ਼ ਭਗਤੀ ਦੇ ਨਾਅਰਿਆਂ ਨਾਲ ਪੂਰਾ ਕੈਂਪਸ ਗੂੰਜ ਉੱਠਿਆ।ਝੰਡਾ ਲਹਿਰਾਉਣ ਤੋਂ ਬਾਅਦ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਗਾਇਕ ਰੰਮੀ ਰੰਧਾਵਾ ਅਤੇ ਪ੍ਰਿੰਸ ਰੰਧਾਵਾ ਨੇ ਆਪਣੇ ਗੀਤਾਂ ਨਾਲ ਸ਼ਰਧਾਲੂਆਂ ਦਾ ਮਨ ਮੋਹ ਲਿਆ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਦੇਸ਼ ਭਗਤੀ ਗੀਤ, ਨਾਚ ਅਤੇ ਭਾਸ਼ਣ ਪੇਸ਼ ਕਰਕੇ ਤਾੜੀਆਂ ਬਟੋਰੀਆਂ।ਪ੍ਰੋਗਰਾਮ ਦੇ ਮੁੱਖ ਮਹਿਮਾਨ ਗੁਰਇਕਬਾਲ ਸਿੰਘ ਮਾਹਲ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਕਾਦੀਆਂ ਨੇ ਲੋਕਾਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ, ਅਧਿਆਪਕਾਂ ਅਤੇ ਡਿਊਟੀ ਪ੍ਰਤੀ ਸਮਰਪਿਤ ਪੁਲਿਸ ਕਰਮੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸਰਬਜੀਤ ਸਿੰਘ ਮਾਹਲ, ਉਪ ਪ੍ਰਧਾਨ ਨਗਰ ਕੌਂਸਲ ਗੁਰਦਿਲਬਾਗ ਸਿੰਘ ਮਾਹਲ, ਸੀਨੀਅਰ ਉਪ ਪ੍ਰਧਾਨ ਰਾਜ ਕੁਮਾਰ, ਕੌਂਸਲਰ ਅਤੀਆ ਤੁਲ ਵਹੀਦ ਤਾਹਿਰਾ, ਹਰਪ੍ਰੀਤ ਕੌਰ, ਪੂਜਾ, ਪੂਜਾ ਰਾਣੀ, ਸੁਰਿੰਦਰ ਪਾਲ ਅਤੇ ਕੌਂਸਲ ਦੀ ਈ.ਓ. ਕਿਰਨ ਮਹਾਜਨ, ਰਾਹੁਲ ਕੁਮਾਰ, ਸੈਨੇਟਰੀ ਇੰਚਾਰਜ ਕੰਵਲਪ੍ਰੀਤ ਸਿੰਘ ਰਾਜਾ, ਇੰਦਰਪ੍ਰੀਤ, ਰੋਹਿਤ ਭਾਟੀਆ, ਰਵਿੰਦਰਜੀਤ ਸਿੰਘ, ਅਵਿਨਾਸ਼ ਸਹਿਗਲ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।ਇਸ ਮੌਕੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਮਾਹਲ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ।