ਮੁਫਤ ਕਾਨੂੰਨੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ
ਮੁਫਤ ਕਾਨੂੰਨੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ
Publish Date: Sat, 31 Jan 2026 03:22 PM (IST)
Updated Date: Sun, 01 Feb 2026 04:01 AM (IST)

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਚੇਅਰਮੈਨ-ਕਮ-ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸੀਜੇਐੱਮ ਰੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਕਸਬਾ ਤਾਰਾਗੜ੍ਹ ਪੁਰਾਣਾ ਦੇ ਕਮਿਊਨਿਟੀ ਹਾਲ ਵਿੱਚ ਇੱਕ ਲੀਗਲ ਏਡ ਕਲੀਨਿਕ ਖੋਲ੍ਹਿਆ ਗਿਆ। ਜਿਸ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਜਗੀਰ ਸਿੰਘ ਲਾਲਕਾ ਹਫਤੇ ਦੇ ਹਰ ਬੁੱਧਵਾਰ ਅਤੇ ਸ਼ਨਿਚਰਵਾਰ ਨੂੰ ਬੈਠਦੇ ਹਨ ਅਤੇ ਜਰੂਰਤਮੰਦ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦੇ ਹਨ। ਪੈਰਾ ਲੀਗਲ ਵਲੰਟੀਅਰ ਜਾਗੀਰ ਸਿੰਘ ਲਾਲਕਾ ਨੇ ਆਮ ਲੋਕਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜਿਹੜੇ ਲੋਕ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨ ਜਾਤੀ, ਮਹਿਲਾਵਾਂ, ਬੱਚੇ, ਅਪੰਗ, ਜੇਲ੍ਹਾਂ ਵਿੱਚ ਬੰਦ ਕੈਦੀ, ਰੋਡ ਐਕਸੀਡੈਂਟ, ਬੈਂਕ ਕੇਸ, ਬਿਜਲੀ ਦੇ ਬਿੱਲ, ਪਾਣੀ ਦੇ ਬਿੱਲ ਬਾਰੇ ਜਾਣਕਾਰੀ ਦਿੱਤੀ ਅਤੇ ਜਿਹੜੇ ਲੋਕ ਜਨਰਲ ਕਾਸਟ ਨਾਲ ਸਬੰਧ ਰੱਖਦੇ ਹਨ ਉਹਨਾਂ ਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫਤ ਵਕੀਲ ਅਤੇ ਉਸ ਤੇ ਹੋਣ ਵਾਲਾ ਸਾਰਾ ਖਰਚਾ ਅਥਾਰਟੀ ਵੱਲੋਂ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਸਮੇਂ-ਸਮੇਂ ਤੇ ਲੋਕ ਅਦਾਲਤਾਂ ਵੀ ਲਗਾਈਆਂ ਜਾਂਦੀਆਂ ਹਨ। ਇਸ ਮੌਕੇ ਰਵੀ ਕੁਮਾਰ, ਕਰਨੈਲ ਸਿੰਘ, ਪੂਰਨ ਚੰਦ, ਰਮੇਸ਼ ਪਾਲ, ਦੀਪਕ ਸ਼ਰਮਾ, ਜੋਗਾ, ਆਰਥਿਕ ਸੈਣੀ, ਵਿੱਕੀ, ਰਮਨ ਕੁਮਾਰ, ਵਿੱਕੀ, ਸੁਰੇਸ਼ ਕੁਮਾਰ, ਰਾਜੇਸ਼ ਕੁਮਾਰ ਅਤੇ ਹੋਰ ਬਹੁਤ ਸਾਰੇ ਪਿੰਡ ਵਾਸੀ ਮੌਜੂਦ ਸਨ।