- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸਕੂਲ ਵਿੱਚ ਇੰਟਰ-ਹਾਊਸ ਭਾਸ਼ਣ ਮੁਕਾਬਲੇ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ: ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਪਬਲਿਕ ਸਕੂਲ ਕਲਾਨੌਰ ਵਿਖੇ ਚੇਅਰਮੈਨ ਅਜੀਤ ਸਿੰਘ ਮੱਲੀ, ਵਾਈਸ ਚੇਅਰਮੈਨ ਸੁਖਜੀਤ ਕੌਰ ਮੱਲੀ, ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ, ਵਾਈਸ ਪ੍ਰਿੰਸੀਪਲ ਜਗਪ੍ਰੀਤ ਕੌਰ ਅਤੇ ਕੋਆਰਡੀਨੇਟਰ ਸਰਬਜੀਤ ਕੌਰ ਦੀ ਯੋਗ ਅਗਵਾਈ ਅਤੇ ਅਧਿਆਪਕਾਂ ਦੀ ਰਹਿਨੁਮਾਈ ਹੇਠ ਸਕੂਲ ਵਿੱਚ ਵਿਦਿਆਰਥੀਆਂ ਦੀ ਭਾਸ਼ਣ ਕਲਾ, ਆਤਮ-ਵਿਸ਼ਵਾਸ ਅਤੇ ਵਿਚਾਰ ਪ੍ਰਗਟਾਉਣ ਦੀ ਯੋਗਤਾ ਨੂੰ ਨਿਖਾਰਨ ਦੇ ਉਦੇਸ਼ ਨਾਲ ਇੰਟਰ-ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ।
ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਭਾਸ਼ਣ ਮੁਕਾਬਲੇ ਵਿੱਚ ਸਕੂਲ ਦੇ ਚੌਥੀ ਤੋਂ ਗਿਆਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਸਕੂਲ ਦੇ ਚਾਰ ਹਾਊਸਾਂ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਦੀ ਨੁਮਾਇੰਦਗੀ ਕਰਦਿਆਂ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ 'ਆਪਣੇ ਜੀਵਨ ਵਿੱਚ ਪੜ੍ਹਾਈ ਦੇ ਮਹੱਤਵ ਅਤੇ ਉਸ ਨਾਲ ਆਪਣੇ ਜੀਵਨ ਦੇ ਨਿਸ਼ਾਨੇ ਨੂੰ ਪਾਉਣਾ' ਵਿਸ਼ੇ ਉੱਪਰ ਵਿਸਥਾਰਪੂਰਵਕ ਆਪਣੇ ਵਿਚਾਰ ਪੇਸ਼ ਕੀਤੇ ਗਏ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਨੂੰ ਪ੍ਰਭਾਵਸ਼ਾਲੀ ਅਤੇ ਤਰਕਪੂਰਨ ਢੰਗ ਨਾਲ ਪੇਸ਼ ਕਰਦਿਆਂ ਆਪਣੀ ਭਾਸ਼ਣ ਕਲਾ ਦਾ ਪ੍ਰਦਰਸ਼ਨ ਕੀਤਾ।