- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸ ਬਾਜਵਾ ਸਕੂਲ ਵਿੱਚ ਇੰਟਰਨੈਸ਼ਨਲ ਮੈਥ ਓਲੰਪਿਆਡ ਦਾ ਆਯੋਜਨ

ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਕਾਦੀਆਂ : ਐੱਸਐੱਸ ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦੇ ਵਿਹੜੇ ਵਿੱਚ ਇੰਟਰਨੈਸ਼ਨਲ ਮੈਥ ਓਲੰਪਿਆਡ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ 40 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਮੌਕੇ ਸਕੂਲ ਡਾਇਰੈਕਟਰ ਐੱਮਐੱਲ ਸ਼ਰਮਾ (ਨੈਸ਼ਨਲ ਐਵਾਰਡੀ) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਓਲੰਪਿਆਡ ਵਰਗੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਪਛਾਣਨ, ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਤੇ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੇ ਗਿਆਨ ਅਤੇ ਹੁਨਰ ਨੂੰ ਹੋਰ ਨਿਖਾਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਅਤੇ ਚੇਅਰਮੈਨ ਡਾ. ਰਾਜੇਸ਼ ਸ਼ਰਮਾ ਨੇ ਵੀ ਨੂੰ ਭਵਿੱਖ ਵਿੱਚ ਹੋਣ ਵਾਲੇ ਵੱਖ-ਵੱਖ ਵਿੱਦਿਅਕ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਅਮਿਤ ਸਿੰਘ ਨੋਗਾ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਅੰਤ ’ਚ ਸਕੂਲ ਵੱਲੋਂ ਓਲੰਪਿਆਡ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਉਤਸ਼ਾਹ ਨਾਲ ਵੱਖ-ਵੱਖ ਵਿੱਦਿਅਕ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੂਹਣਗੇ।