- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਕਾਲਜ ਬਟਾਲਾ ’ਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ, ਜਿਸਦਾ ਆਰੰਭ ਕਾਲਜ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੀ ਮਹਾਨਤਾ ਇਸ ਦੀ ਵਿਸ਼ਵ ਵਿਆਪੀ ਪਹੁੰਚ ਤੋਂ ਹੀ ਸਹਿਜੇ ਹੀ ਹੋ ਜਾਂਦੀ ਹੈ। ਸਾਨੂੰ ਵੱਧ ਤੋ ਵੱਧ ਆਪਣੀ ਭਾਸ਼ਾ ਨੂੰ ਪ੍ਰਫੁੱਲਤ ਕਰਨਾ ਚਾਹੀਦਾ ਹੈ। ਮਾਤ ਭਾਸ਼ਾ ਨਾਲ ਸੰਬੰਧਿਤ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਤਿੰਨ ਦਿਨ ਸਾਹਿਤਕ ਪ੍ਰੋਗਰਾਮ ਕਰਵਾਏ ਗਏ। 19 ਫਰਵਰੀ ਨੂੰ ਸੁੰਦਰ ਲਿਖਾਈ ਕੈਲੀਗ੍ਰਾਫੀ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। 20 ਫਰਵਰੀ ਨੂੰ ਕਵਿਤਾ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। 21 ਫਰਵਰੀ ਨੂੰ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸੁੰਦਰ ਲਿਖਾਈ ਮੁਕਾਬਲੇ ਵਿੱਚ ਪਹਿਲਾ ਸਥਾਨ ਪਰਮਿੰਦਰ ਕੌਰ, ਦੂਜਾ ਸਥਾਨ ਨਵਨੀਤ ਕੌਰ, ਤੀਜਾ ਸਥਾਨ ਸੁਖਦੀਪ ਕੌਰ ਅਤੇ ਮਨਪ੍ਰੀਤ ਕੌਰ ਨੇ ਹਾਸਲ ਕੀਤਾ।
ਕੈਲੀਗ੍ਰਾਫੀ ਮੁਕਾਬਲੇ ਵਿੱਚ ਪਹਿਲਾ ਸਥਾਨ ਤਰਨਪ੍ਰੀਤ ਕੌਰ, ਦੂਜਾ ਸਥਾਨ ਮਨਪ੍ਰੀਤ ਕੌਰ ਅਤੇ ਤੀਜਾ ਸਥਾਨ ਸੁਖਦੀਪ ਕੌਰ ਨੇ ਹਾਸਲ ਕੀਤਾ। ਕਵਿਤਾ ਮੁਕਾਬਲੇ ਵਿੱਚ ਪਹਿਲਾ ਸਥਾਨ ਸੁਖਦੀਪ ਕੌਰ, ਦੂਜਾ ਸਥਾਨ ਪਵਨਦੀਪ ਕੌਰ, ਤੀਜਾ ਸਥਾਨ ਤਰਨਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਜਸਕਰਨ ਸਿੰਘ, ਦੂਜਾ ਸਥਾਨ ਸੁਖਦੀਪ ਕੌਰ, ਤੀਜਾ ਸਥਾਨ ਮਨਪ੍ਰੀਤ ਕੌਰ ਨੇ ਹਾਸਲ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਮੁਖੀ ਡਾ. ਗੁਰਬੀਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਆਨ, ਬਾਣ ਅਤੇ ਸ਼ਾਨ ਹੈ । ਡਾ ਹਰਮੀਤ ਕੌਰ ਨੇ ਕਿਹਾ ਹੈ ਸਾਨੂੰ ਹਮੇਸ਼ਾ ਹੀ ਪੰਜਾਬੀ ਦੀ ਬੇਹਤਰੀ ਲਈ ਵੱਧ ਤੋਂ ਵੱਧ ਪ੍ਰਯੋਗ ਕਰਨੇ ਚਾਹੀਦੇ ਹਨ। ਪ੍ਰੋ. ਵਿਸ਼ਵਜੀਤ ਸਿੰਘ ਨੇ ਕਵਿਤਾ ਰਾਹੀ ਪੰਜਾਬੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ।
ਪ੍ਰੋ ਨਵਦੀਪ ਕੌਰ ਨੇ ਨਾਟਕ ਦੇ ਹਵਾਲੇ ਨਾਲ ਪੰਜਾਬੀ ਭਾਸ਼ਾ ਦੀ ਸਮਰੱਥਾ ਬਾਰੇ ਦੱਸਿਆ । ਇਸ ਮੌਕੇ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਪ੍ਰੋ. ਨਵਤੇਜ ਕੌਰ ਬੇਦੀ, ਪ੍ਰੋ. ਸ਼ਹਿਬਾਜ਼ਦੀਪ ਸਿੰਘ, ਪ੍ਰੋ. ਕਵਲਜੀਤ ਕੌਰ, ਪ੍ਰੋ. ਗੁਰਦੀਪ ਕੌਰ, ਪ੍ਰੋ. ਰਾਜਬੀਰ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਦਵਿੰਦਰ ਕੌਰ, ਪ੍ਰੋ. ਅੰਮ੍ਰਿਤਪਾਲ ਸਿੰਘ, ਪ੍ਰੋ. ਨਰਿੰਦਰ ਕੌਰ, ਪ੍ਰੋ. ਹਰਸੀਰਤ ਕੌਰ, ਪ੍ਰੋ. ਅਮਨਦੀਪ ਕੌਰ (ਇਕਨਾਮਿਕਸ), ਪ੍ਰ਼ੋ. ਨੇਹਾ, ਪ੍ਰੋ. ਗੁਰਮੁਖ ਸਿੰਘ, ਪ੍ਰੋ. ਸਿਮਰਨਜੀਤ ਕੌਰ, ਕਾਲਜ ਸੁਪਰੀਡੈਂਟ ਗੁਰਭੇਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।