ਗੁਰੂ ਨਾਨਕ ਕਾਲਜ ਬਟਾਲਾ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਗੁਰੂ ਨਾਨਕ ਕਾਲਜ ਬਟਾਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
Publish Date: Sat, 07 Mar 2026 05:07 PM (IST)
Updated Date: Sun, 08 Mar 2026 04:06 AM (IST)

ਬੀਟੀਐੱਲ11 ਕੌਮੀ ਮਹਿਲਾ ਦਿਵਸ ਮੌਕੇ ਕਰਵਾਏ ਪ੍ਰੋਗਰਾਮ ਉਪਰੰਤ ਸਾਂਝੀ ਤਸਵੀਰ ’ਚ ਵਿਦਿਆਰਥਣਾਂ, ਕਾਲਜ ਦਾ ਸਟਾਫ਼ ਅਤੇ ਪ੍ਰਿੰਸੀਪਲ ਚਰਨਜੀਤ ਸਿੰਘ ਸੰਧੂ। ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਵੱਲੋਂ ਕਵਿਤਾ, ਭਾਸ਼ਣ ਅਤੇ ਗੀਤ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆ। ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਇੰਜੀਨਰਿੰਗ ਸੁਖਮਿੰਦਰ ਸਿੰਘ ਦੀ ਅਗਵਾਈ ਵਿੱਚ ਕਾਲਜ ਨਵੀਆਂ ਬੁਲੰਦੀਆਂ ਨੂੰ ਸਰ ਕਰ ਰਿਹਾ ਹੈ ਅਤੇ ਕਾਲਜ ਦੀਆਂ ਵਿਦਿਆਰਥਣਾਂ ਵੱਧ-ਚੜ੍ਹ ਕੇ ਅੱਗੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਮਾਜ ਵਿੱਚ ਬਰਾਬਰਤਾ ਦਾ ਦਰਜਾ ਮਿਲਣਾ ਚਾਹੀਦਾ ਹੈ। ਔਰਤਾਂ ਸਮਾਜ ਦੇ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ। ਡਾ. ਹਰਮੀਤ ਕੌਰ ਦੁਆਰਾ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਉਹਨਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਕਦਰਾਂ-ਕੀਮਤਾਂ ਤੋਂ ਜਾਣੂੰ ਕਰਵਾਇਆ ਗਿਆ। ਪ੍ਰੋ. ਨਵਦੀਪ ਕੌਰ ਦੁਆਰਾ ਮਹਿਲਾ ਦਿਵਸ ਦੇ ਇਤਿਹਾਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਪ੍ਰੋ. ਨਵਤੇਜ ਕੌਰ ਬੇਦੀ, ਪ੍ਰੋ. ਅਮਨਦੀਪ ਕੌਰ (ਇਕਨਾਮਿਕਸ), ਪ੍ਰੋ. ਰਾਜਬੀਰ ਕੌਰ, ਪ੍ਰੋ. ਹਰਸੀਰਤ ਕੌਰ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਹਰਮੀਤ ਕੌਰ, ਪ੍ਰੋ. ਕਵਲਜੀਤ ਕੌਰ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਸਿਮਰਨਜੀਤ ਕੌਰ, ਡਾ. ਪਰਮਜੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਨੇਹਾ, ਪ੍ਰੋ. ਨਰਿੰਦਰ ਕੌਰ, ਪ੍ਰੋ. ਦਵਿੰਦਰ ਕੌਰ, ਪ੍ਰੋ. ਗੁਰਦੀਪ ਕੌਰ (ਲਾਇਬ੍ਰੇਰੀਅਨ), ਮਨਜਿੰਦਰ ਕੌਰ ਅਤੇ ਵਿਦਿਆਰਥਣਾਂ ਹਾਜ਼ਰ ਸਨ।