ਆਰਆਰ ਬਾਵਾ ਡੀਏਵੀ ਕਾਲਜ ਫ਼ਾਰ ਗਰਲਜ਼ ’ਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ
ਆਰਆਰ ਬਾਵਾ ਡੀਏਵੀ ਕਾਲਜ ਫ਼ਾਰ ਗਰਲਜ਼ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
Publish Date: Sat, 07 Mar 2026 03:57 PM (IST)
Updated Date: Sun, 08 Mar 2026 04:00 AM (IST)

ਬੀਟੀਐੱਲ4 ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦੇ ਹੋਏ ਕਾਲਜ ਪ੍ਰਿੰਸੀਪਲ, ਸਟਾਫ਼ ਤੇ ਵਿਦਿਆਰਥਣਾਂ। ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਆਰਆਰ ਬਾਵਾ ਡੀਏਵੀ ਕਾਲਜ ਫ਼ਾਰ ਗਰਲਜ਼ ਬਟਾਲਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਦੀਪਤੀ ਕਾਂਡਾ (ਪ੍ਰੋਗਰਾਮ ਕੋ-ਆਰਡੀਨੇਟਰ) ਦੇ ਸਹਿਯੋਗ ਨਾਲ ਫਾਈਨ ਆਰਟਸ ਵਿਭਾਗ ਵੱਲੋਂ ਕਾਲਜ ’ਚ ਫਲਾਵਰ ਆਨ ਫੈਬਰਿਕ ਵਿਸ਼ੇ ਦੇ ਅੰਤਰਗਰਤ ਅੰਤਰਰਾਸ਼ਟਰੀ ਮਹਿਲਾ ਦਿਵਸ ਦਾ ਸਮਾਰੋਹ ਕੀਤਾ ਗਿਆ, ਜਿਸ ’ਚ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਰਟਸ ਤੇ ਫਾਈਨ ਆਰਟਸ ਦੀਆਂ ਵਿਦਿਆਰਥਣਾਂ ਵੱਲੋਂ ਉਪਰੋਕਤ ਵਿਸ਼ੇ ਨਾਲ ਸੰਬੰਧਿਤ ਮਾਡਲਿੰਗ ਕੀਤੀ ਗਈ। ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਔਰਤਾਂ ਨੂੰ ਆਪਣੇ ਅਧਿਕਾਰਾਂ ਦਾ ਸਦਉਪਯੋਗ ਕਰਨਾ ਚਾਹੀਦਾ ਹੈ ਅਤੇ ਸਮਾਜ ਨੂੰ ਉਨ੍ਹਾਂ ਪ੍ਰਤੀ ਸੋਚ ਬਦਲਣ ਲਈ ਮਜ਼ਬੂਰ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆ ਕਿਹਾ ਉਹ ਆਪਣੀ ਇਸ ਕਲਾ ਨੂੰ ਭਵਿੱਖ ’ਚ ਉੱਦਮਤਾ ਦਾ ਆਧਾਰ ਬਣਾ ਸਕਦੇ ਹਨ। ਇਸ ਪ੍ਰਤਿਯੋਗਤਾ ’ਚ ਹਿੱਸਾ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਇਨਾਮ ਤੇ ਸਰਟੀਫਿਕੇਟ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦੀਪਤੀ ਕਾਂਡਾ ਨੇ ਆਏ ਹੋਏ ਮਹਿਮਾਨਾਂ ਨੂੰ ਧੰਨਵਾਦੀ ਸ਼ਬਦ ਕਹੇ। ਇਸ ਮੌਕੇ ਸਿੰਮੀ ਸ਼ਰਮਾ, ਉਦੇਸ਼ ਕਮਾਰੀ, ਡਾ. ਹਰਦੀਪ ਕੌਰ, ਸਿਮਰਨਜੀਤ ਕੌਰ, ਡਾ. ਪੂਨਮ ਰਾਣੀ, ਮਨਦੀਪ ਕੌਰ, ਕੁਲਵਿੰਦਰ ਕੌਰ, ਰੂਪਾਲੀ ਅਗਰਵਾਲ, ਨਵਨੀਤ ਕੌਰ ਆਦਿ ਹਾਜ਼ਰ ਸਨ।