- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ. ਗੋਰਾ ਤੇ ਜ. ਜੱਸਲ ਨੇ ਪ੍ਰਧਾਨ ਐਡਵੋਕੇਟ ਧਾਮੀ, ਪ੍ਰਸ਼ਾਸਨ ਸਮੇਤ ਸੰਗਤਾਂ ਵੱਲੋਂ ਦਿੱਤੇ ਸਹਿਯੋਗ ਲਈ ਕੀਤਾ ਧੰਨਵਾਦ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਸਲਾਨਾ ਜੋੜ ਮੇਲੇ ਮੌਕੇ ਸਹਿਯੋਗ ਕਰਨ ਲਈ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿਵਲ ਤੇ ਪੁਲਿਸ ਪ੍ਰਸ਼ਾਸਨ, ਸੇਵਾ ਸਭਾ ਸੁਸਾਇਟੀਆਂ ਅਤੇ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਕਤ ਜਾਣਕਾਰੀ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜ. ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ ਨੇ ਸਾਂਝੇ ਤੌਰ ’ਤੇ ਦਿੰਦਿਆਂ ਅੱਗੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਆਏ ਮਹਾਨ ਨਗਰ ਕੀਰਤਨ ਅਤੇ ਗੁਰੂ ਸਾਹਿਬ ਜੀ ਦੇ ਸਹੁਰਾ ਘਰ ਮਾਤਾ ਸੁਲੱਖਣੀ ਜੀ ਦੇ ਪੇਕਾ ਘਰ ਇਤਿਹਾਸਕ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਵਿਆਹ ਪੁਰਬ ਵਾਲੇ ਦਿਨ ਸਜਾਏ ਮਹਾਨ ਨਗਰ ਕੀਰਤਨ ਅਤੇ ਵਿਆਹ ਪੁਰਬ ਮੌਕੇ ਗੁਰਦੁਆਰਾ ਸਾਹਿਬਾਨ ਵਿਖੇ ਕਰਵਾਏ ਗਏ ਗੁਰਮਤਿ ਸਮਾਗਮਾਂ ਵਿੱਚ ਲੱਖਾਂ ਦੀ ਗਿਣਤੀ ’ਚ ਸੰਗਤਾਂ ਨੇ ਸ਼ਾਮਲ ਹੋ ਕੇ ਜਿਥੇ ਵਿਆਹ ਪੁਰਬ ਦੀ ਰੌਣਕ ਨੂੰ ਵਧਾਇਆ, ਉਥੇ ਨਾਲ ਹੀ ਪੁਲਿਸ ਵਲੋਂ ਕੀਤੇ ਸੁਰੱਖਿਆ ਦੇ ਪ੍ਰਬੰਧ ਵੀ ਸ਼ਲਾਘਾਯੋਗ ਰਹੇ।
ਜ. ਗੋਰਾ ਤੇ ਜ. ਜੱਸਲ ਨੇ ਵਿਆਹ ਪੁਰਬ ਦੇ ਸਮੁੱਚੇ ਸਮਾਗਮਾਂ ਅਤੇ ਦੋਹਾਂ ਮਹਾਨ ਨਗਰ ਕੀਰਤਨ ਸਮੇਂ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚੀਆਂ ਸੰਗਤਾਂ ਵਾਸਤੇ ਕੀਤੇ ਗਏ ਸੁਰੱਖਿਆ ਤੇ ਟਰੈਫਿਕ ਦੇ ਕੀਤੇ ਪੁਖਤਾ ਪ੍ਰਬੰਧ, ਸ਼ਹਿਰ ਦੇ ਸੜਕਾਂ ਦੀ ਕੀਤੀ ਗਈ ਸਾਫ਼ ਸਫ਼ਾਈ, ਸ਼ਹਿਰ ਦੀਆਂ ਸਟਰੀਟ ਲਾਈਟਾਂ ਨੂੰ ਜਗਾ ਕੇ ਰੱਖਣ, ਸੀਵਰੇਜ ਦੀ ਕੀਤੀ ਗਈ ਸਫ਼ਾਈ ਦੇ ਪੁਖਤਾ ਪ੍ਰਬੰਧ, ਫਾਇਰ ਬ੍ਰਿਗੇਡ ਗੱਡੀਆਂ ਅਤੇ ਐਂਬੂਲੈਂਸ ਦਾ ਪ੍ਰਬੰਧ ਕਰਨ ਦਾ, ਨਗਰ ਕੀਰਤਨ ਦੇ ਪਿੱਛੇ ਜੂਠ ਤੇ ਜੂਠੇ ਬਰਤਨ ਆਦਿ ਦੀ ਸਫਾਈ ਕਰਨ, ਗੁਰਦੁਆਰਾ ਸਾਹਿਬ ਵਿਖੇ ਲੰਗਰ ਤਿਆਰ ਕਰਨ ਤੇ ਲੰਗਰ ਵਰਤਾਉਣ, ਪ੍ਰਸ਼ਾਦ ਵਰਤਾਉਣ,ਠੰਡੇ ਮਿੱਠੇ ਜਲ ਦੀ ਛਬੀਲ ਵਰਤਾਉਣ, ਚਾਹ ਪਕੌੜੇ ਜਲੇਬੀਆਂ, ਖੀਰ, ਫਲਾਂ, ਵਿਆਹ ਦੀ ਭਾਜੀ ਤੇ ਮਠਿਆਈਆਂ ਤਿਆਰ ਕਰਕੇ ਵਰਤਾਉਣ, ਲਾਈਟ ਡੈਕੋਰੇਸ਼ਨ ਤੇ ਫੁੱਲਾਂ ਦੀ ਸਜਾਵਟ ਕਰਵਾਉਣ , ਸੰਗਤਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਕੂਲਰ ਪੱਖਿਆਂ ਦੀ ਸੇਵਾ ਕਰਨ ਵਾਲਿਆਂ, ਗੁਰਦੁਆਰਾ ਸਾਹਿਬ ਵਿਖੇ ਪ੍ਰਸ਼ਾਦ ਵਰਤਾਉਣ ਦੀ ਸੇਵਾ ਕਰਨ ਵਾਲਿਆਂ, ਸੰਗਤਾਂ ਨੂੰ ਸਚੁੱਜੇ ਢੰਗ ਨਾਲ ਨਤਮਸਤਕ ਹੋਣ ਲਈ ਲੰਗਾਉਣ ਦੀ ਸੇਵਾ ਕਰਨ ਵਾਲਿਆਂ ਸੰਗਤਾਂ ਦੇ ਜੋੜਿਆਂ ਨੂੰ ਸੰਭਾਲਣ, ਸਕੂਟਰ ਸਾਈਕਲ ਨੂੰ ਸੰਭਾਲਣ ਦੀ ਸੇਵਾ ਕਰਨ ਵਾਲਿਆਂ, ਗੁਰਦੁਆਰਾ ਸਾਹਿਬ ਵਿਖੇ ਮੈਡੀਕਲ ਕੈਂਪ ਲਗਾਉਣ ਵਾਲੀ ਡਾਕਟਰੀ ਟੀਮ, ਬਿਜਲੀ ਦੀ ਨਿਰੰਤਰ ਸਪਲਾਈ ਦੇਣ ਵਾਲਿਆਂ, ਸਮੂਹ ਪ੍ਰੈੱਸ ਵਾਲਿਆਂ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਮੂਹ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਅਮਨ ਸ਼ੇਰ ਸਿੰਘ ਕਲਸੀ ਐੱਮਐੱਲਏ, ਅਦਿਤਿਆ ਉੱਪਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾਕਟਰ ਮਹਿਤਾਬ ਸਿੰਘ ਐੱਸਐੱਸਪੀ ਬਟਾਲਾ, ਸਾਰੰਗਪ੍ਰੀਤ ਸਿੰਘ ਐੱਸਡੀਐੱਮ ਬਟਾਲਾ, ਬਲਦੇਵ ਸਿੰਘ ਬਾਜਵਾ ਐਸ ਸੀ ਪੰਜਾਬ ਮੰਡੀ ਬੋਰਡ ਅਤੇ ਇਲਾਕੇ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੇਵਾ ਸਭਾ ਸੁਸਾਇਟੀਆ ਵੱਲੋਂ ਕੀਤੇ ਗਏ ਪ੍ਰਬੰਧਾਂ ਤੇ ਦਿੱਤੇ ਗਏ ਵਿਸ਼ੇਸ਼ ਸਹਿਯੋਗ ਦਾ ਤਹਿ ਦਿਲੋਂ ਧੰਨਵਾਦ ਕਰਦੇਂ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ 539ਵੇਂ ਵਿਆਹ ਪੁਰਬ ਦੀ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈ ਦਿੱਤੀ।