ਗੁਰੂ ਰਵਿਦਾਸ ਸਭਾ ਦੇ ਮੰਦਰ ਨਿਰਮਾਣ ਕਾਰਜ ਦਾ ਜਗਿੰਦਰ ਪਾਲ ਨੇ ਕੀਤਾ ਸ਼ੁਭ ਆਰੰਭ ਗੁਰੂ ਰਵਿਦਾਸ ਸਭਾ ਦੇ ਮੰਦਰ ਨਿਰਮਾਣ ਕਾਰਜ ਦਾ ਜਗਿੰਦਰ ਪਾਲ ਨੇ ਕੀਤਾ ਸ਼ੁਭ ਆਰੰਭ
Publish Date: Tue, 10 Nov 2026 03:04 PM (IST)
Updated Date: Tue, 10 Nov 2026 03:05 PM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਪਹਾੜੀਪੁਰ ਵਿਖੇ ਸ਼੍ਰੀ ਗੁਰੂ ਰਵਿਦਾਸ ਸਭਾ ਵੱਲੋਂ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਆਸ਼ੂ ਪਹਾੜੀਪੁਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਗਿੰਦਰ ਪਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਜਗਿੰਦਰ ਪਾਲ ਨੇ ਮੰਦਰ ਦੇ ਨਿਰਮਾਣ ਲਈ ਆਰਥਿਕ ਸਹਾਇਤਾ ਦੇ ਕੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਸਾਬਕਾ ਵਿਧਾਇਕ ਜਗਿੰਦਰ ਪਾਲ ਨੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਹਮੇਸ਼ਾ ਗੁਰੂ ਜੀ ਦਾ ਇੱਕ ਨਿਮਾਣਾ ਸੇਵਕ ਸਮਝਦੇ ਹਨ ਅਤੇ ਹਲਕਾ ਭੋਆ ਨੂੰ ਆਪਣਾ ਪਰਿਵਾਰ ਮੰਨਦੇ ਹਨ। ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣਾ ਅਤੇ ਉਨ੍ਹਾਂ ਦੀ ਸੇਵਾ ਕਰਨਾ ਉਨ੍ਹਾਂ ਦੇ ਜੀਵਨ ਦਾ ਮੁੱਖ ਉਦੇਸ਼ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿੰਡ ਪਹਾੜੀਪੁਰ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮੰਦਰ ਦਾ ਨਿਰਮਾਣ ਸ਼ਰਧਾਲੂਆਂ ਦੀ ਆਸਥਾ ਅਤੇ ਸਮੂਹਿਕ ਯਤਨਾਂ ਦਾ ਪ੍ਰਤੀਕ ਹੈ। ਸਮਾਗਮ ਦੇ ਅੰਤ ਵਿੱਚ ਸ਼੍ਰੀ ਗੁਰੂ ਰਵਿਦਾਸ ਸਭਾ ਦੇ ਮੈਂਬਰਾਂ ਨੇ ਸਾਬਕਾ ਵਿਧਾਇਕ ਜਗਿੰਦਰ ਪਾਲ ਵੱਲੋਂ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਹਰਸ਼ ਸ਼ਰਮਾ, ਦਲਬੀਰ ਸਿੰਘ, ਸਰਪੰਚ ਬਲਵੀਰ ਸਿੰਘ, ਰਵੀ ਮਹਾਜਨ, ਸਾਬਕਾ ਸਰਪੰਚ ਦਰਸ਼ਨ ਲਾਲ, ਸਰਪੰਚ ਸੋਹਣ ਲਾਲ, ਸਰਪੰਚ ਦੀਪਕ ਕੁਮਾਰ, ਅਜੈ ਮਜੀਰੀ, ਸਰਪੰਚ ਲਵ ਠਾਕੁਰ, ਅਜੈ ਮਹਾਜਨ, ਸੁਭਾਸ਼ ਚੰਦਰ, ਸੁਮਿਤ ਕੁਮਾਰ, ਪੰਕਜ ਕੁਮਾਰ, ਨਿੱਕੀ ਠਾਕੁਰ, ਕੁਲਬੀਰ ਸਿੰਘ ਸਮੇਤ ਸਭਾ ਦੇ ਮੈਂਬਰ, ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।