‘ਮੁੱਖ ਮੰਤਰੀ ਮਾਵਾਂ ਦੀਆਂ ਸਤਿਕਾਰ ਯੋਜਨਾ’ ਦੀ ਖੁਸ਼ੀ ’ਚ ਜਾਗੋ ਕੱਢੀ
ਗੁਰਦਾਸਪੁਰ ਵਿੱਚ ਜਾਗੋ ਵਿਚ ਭਾਗ ਲੈਂਦੀਆੰ ਮਹਿਲਾਵਾਂ
Publish Date: Sat, 14 Mar 2026 04:07 PM (IST)
Updated Date: Sun, 15 Mar 2026 04:01 AM (IST)
ਗੁਰਦਾਸਪੁਰ: ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਹੇਠ ‘ਮੁੱਖ ਮੰਤਰੀ ਮਾਵਾਂ ਦੀਆਂ ਸਤਿਕਾਰ ਯੋਜਨਾ’ ਦੀ ਖੁਸ਼ੀ ਵਿੱਚ ਨਹਿਰੂ ਪਾਰਕ ਗੁਰਦਾਸਪੁਰ ਤੋਂ ਜਾਗੋ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਤਿਕਾਰਤ ਮਾਤਾਵਾਂ, ਭੈਣਾਂ ਅਤੇ ਹਲਕਾ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਅਰਚਨਾ ਬਹਿਲ ਸਮੇਤ ਵੱਡੀ ਗਿਣਤੀ ’ਚ ਔਰਤਾਂ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਉਪਰਾਲਾ ਸਾਡੀਆਂ ਮਾਵਾਂ ਦੇ ਸਤਿਕਾਰ ਨੂੰ ਸਮਰਪਿਤ ਹੈ, ਜਿਸ ਨਾਲ ਔਰਤਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸਤਿਕਾਰ ਵਜੋਂ 10ਗੋ ਕੱ00 ਅਤੇ 1500 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਦੀ ਖੁਸ਼ੀ ਵਿੱਚ ਜਾਢ ਕੇ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ।
ਇਸ ਮੌਕੇ ਵੱਡੀ ਗਿਣਤੀ ’ਚ ਔਰਤਾਂ ਨੇ ਭਾਗ ਲਿਆ ਅਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਮਾਨ ਸਰਕਾਰ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।
ਇਸ ਦੌਰਾਨ ਮਹਿਲਾਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਚੁੱਕਿਆ ਗਿਆ ਇਹ ਕਦਮ ਆਮ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਘਰੇਲੂ ਖਰਚੇ ਚਲਾਉਣਾ ਬਹੁਤ ਮੁਸ਼ਕਲ ਹੋ ਗਿਆ ਹੈ ਅਤੇ ਛੋਟੀ-ਮੋਟੀ ਲੋੜਾਂ ਲਈ ਵੀ ਕਈ ਵਾਰ ਘਰਾਂ ’ਚ ਸੋਚਣਾ ਪੈਂਦਾ ਹੈ। ਮਹੀਨਾਵਾਰ ਮਿਲਣ ਵਾਲੀ ਇਹ ਰਕਮ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਦੇ ਨਾਲ-ਨਾਲ ਘਰੇਲੂ ਖਰਚਿਆਂ ਵਿੱਚ ਮਦਦਗਾਰ ਸਾਬਤ ਹੋਵੇਗੀ।
ਮਹਿਲਾਵਾਂ ਨੇ ਕਿਹਾ ਕਿ ਜਿਵੇਂ ਬਿਮਾਰੀ ਦੇ ਸਮੇਂ ਸਰਕਾਰੀ ਇਲਾਜ ਸਹੂਲਤਾਂ ਲੋਕਾਂ ਲਈ ਵੱਡਾ ਸਹਾਰਾ ਬਣਦੀਆਂ ਹਨ, ਉਸੇ ਤਰ੍ਹਾਂ ਇਹ ਆਰਥਿਕ ਸਹਾਇਤਾ ਵੀ ਆਮ ਘਰਾਂ ਲਈ ਸਮੇਂ ਦੀ ਵੱਡੀ ਲੋੜ ਸੀ। ਉਨ੍ਹਾਂ ਕਿਹਾ ਕਿ ਜੋ ਲੋਕ 1000 ਰੁਪਏ ਨੂੰ ਘੱਟ ਸਮਝਦੇ ਹਨ, ਉਹ ਆਮ ਘਰਾਂ ਦੀਆਂ ਮਹਿਲਾਵਾਂ ਤੋਂ ਪੁੱਛ ਕੇ ਵੇਖਣ ਕਿ ਇਹ ਰਕਮ ਕਿੰਨੀ ਮਹੱਤਵਪੂਰਨ ਹੈ ਅਤੇ ਇਹ ਰੋਜ਼ਾਨਾ ਦੀਆਂ ਲੋੜਾਂ ਪੂਰੀ ਕਰਨ ਵਿੱਚ ਕਿੰਨਾ ਯੋਗਦਾਨ ਪਾਉਂਦੀ ਹੈ।