ਸਤਿਕਾਰ ਯੋਜਨਾ ਸ਼ੁਰੂ ਹੋਣ ’ਤ ਔਰਤਾਂ ਨੇ ਕੀਤਾ ਸਰਕਾਰ ਦਾ ਧੰਨਵਾਦ
ਤਾਰਾਗੜ ਵਿਖੇ ਮਹਿਲਾਵਾਂ ਜਾਗੋ ਕੱਢ ਪੰਜਾਬ ਸਰਕਾਰ ਦਾ ਧੰਨਵਾਦ ਕਰਦੀਆਂ ਹੋਈਆਂ, ਨਾਲ ਨਜ਼ਰ ਆ ਰਹੇ ਮੰਤਰੀ ਲਾਲ ਚੰਦ ਕਟਾਰੂਚੱਕ।
Publish Date: Sat, 14 Mar 2026 04:51 PM (IST)
Updated Date: Sun, 15 Mar 2026 04:03 AM (IST)

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ, ਤਾਰਾਗੜ੍ਹ: ਪੰਜਾਬ ਸਰਕਾਰ ਦੇ ਉਪਰਾਲਿਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਹਿਲਾਵਾਂ ਦੇ ਸਤਿਕਾਰ ਵਜੋਂ 1000 ਅਤੇ 1500 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਦੀ ਖੁਸ਼ੀ ਵਿੱਚ ਵਿਧਾਨ ਸਭਾ ਹਲਕਾ ਭੋਆ ਦੇ ਕਸਬਾ ਤਾਰਾਗੜ੍ਹ ਅੰਦਰ ਅੱਜ ਮਹਿਲਾਵਾਂ ਵੱਲੋਂ ਜਾਗੋ ਕੱਢ ਕੇ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਪੰਜਾਬ ਹਾਜ਼ਰ ਹੋਏ। ਉਨ੍ਹਾਂ ਤੋਂ ਇਲਾਵਾ ਨਰੇਸ਼ ਕੁਮਾਰ ਸੈਣੀ ਸਕੱਤਰ ਮਾਝਾ ਜ਼ੋਨ ਪੰਜਾਬ, ਪਵਨ ਕੁਮਾਰ ਫੌਜੀ ਚੇਅਰਮੈਨ ਬਲਾਕ ਸੰਮਤੀ ਘਰੋਟਾ, ਬਲਜਿੰਦਰ ਕੌਰ ਹਲਕਾ ਇੰਚਾਰਜ ਮਹਿਲਾ ਵਿੰਗ, ਰੀਤੂ ਮਨਹਾਸ ਬਲਾਕ ਸੰਮਤੀ ਉਪ ਚੇਅਰਮੈਨ ਨਰੋਟ ਜੈਮਲ ਸਿੰਘ, ਗੁਰਪ੍ਰੀਤ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਕਿਰਨ ਕੁਮਾਰੀ ਮੈਂਬਰ ਜ਼ਿਲ੍ਹਾ ਪਰਿਸ਼ਦ, ਧਰਮਪਾਲ ਚੇਅਰਮੈਨ ਬਲਾਕ ਸੰਮਤੀ ਬਮਿਆਲ, ਬਲਾਕ ਪ੍ਰਧਾਨ ਸੂਬੇਦਾਰ ਕੁਲਵੰਤ ਸਿੰਘ, ਰਾਜਾ ਬਕਨੌਰ, ਸੁਨੀਤਾ, ਸਰਪੰਚ ਤਾਰਾਗੜ੍ਹ ਰੋਜੀ ਸੈਣੀ, ਰਾਜੇਸ਼ ਕੁਮਾਰ ਕੁੱਦਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਭਾਰੀ ਸੰਖਿਆ ਵਿੱਚ ਹਾਜ਼ਰ ਸਨ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ ਅਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਮਾਨ ਸਰਕਾਰ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਇਸ ਦੌਰਾਨ ਮਹਿਲਾਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਚੁੱਕਿਆ ਗਿਆ ਇਹ ਕਦਮ ਆਮ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਘਰੇਲੂ ਖਰਚੇ ਚਲਾਉਣਾ ਬਹੁਤ ਮੁਸ਼ਕਲ ਹੋ ਗਿਆ ਹੈ ਅਤੇ ਛੋਟੀ-ਮੋਟੀ ਲੋੜਾਂ ਲਈ ਵੀ ਕਈ ਵਾਰ ਘਰਾਂ ਵਿੱਚ ਸੋਚਣਾ ਪੈਂਦਾ ਹੈ। ਮਹੀਨਾਵਾਰ ਮਿਲਣ ਵਾਲੀ ਇਹ ਰਕਮ ਔਰਤਾਂ ਨੂੰ ਆਤਮਨਿਰਭਰ ਬਣਾਉਣ ਦੇ ਨਾਲ-ਨਾਲ ਘਰੇਲੂ ਖਰਚਿਆਂ ਵਿੱਚ ਮਦਦਗਾਰ ਸਾਬਤ ਹੋਵੇਗੀ। ਮਹਿਲਾਵਾਂ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਮਹਿਲਾਵਾਂ ਦੀ ਭਲਾਈ ਦੇ ਨਾਮ ‘ਤੇ ਸਿਰਫ਼ ਐਲਾਨ ਕੀਤੇ, ਪਰ ਮਾਨ ਸਰਕਾਰ ਨੇ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਅਸਲ ਕਦਮ ਚੁੱਕੇ ਹਨ। ਉਨ੍ਹਾਂ ਆਸ ਜਤਾਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਹਿਤੈਸ਼ੀ ਅਤੇ ਮਹਿਲਾ-ਹਿਤੈਸ਼ੀ ਫ਼ੈਸਲੇ ਲਗਾਤਾਰ ਲਏ ਜਾਂਦੇ ਰਹਿਣਗੇ।