- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ 'ਤੇ ਜਨਰਲ ਸਕੱਤਰ ਬਣੇ ਜਗਤਾਰ ਸਿੰਘ ਗੋਸਲ ਵੱਲੋਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇ. ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਜਗਤਾਰ ਸਿੰਘ ਗੌਸਲ ਨੇ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਐਲਾਨੇ ਗਏ ਜਥੇਬੰਦਕ ਢਾਂਚੇ 'ਚ ਅਕਾਲੀ ਦਲ ਦੇ ਆਗੂ ਜਗਤਾਰ ਸਿੰਘ ਗੋਸਲ ਸਾਬਕਾ ਚੇਅਰਮੈਨ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਹਲਕਾ ਡੇਰਾ ਬਾਬਾ ਨਾਨਕ ਦੇ ਪਾਰਟੀ ਵਰਕਰਾਂ ਅੰਦਰ ਖੁਸ਼ੀ ਵਾਲਾ ਮਾਹੌਲ ਹੈ। ਇਸ ਮੌਕੇ 'ਤੇ ਜਨਰਲ ਸਕੱਤਰ ਬਣੇ ਜਗਤਾਰ ਸਿੰਘ ਗੋਸਲ ਵੱਲੋਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇ. ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਜਗਤਾਰ ਸਿੰਘ ਗੌਸਲ ਨੇ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ 'ਤੇ ਉਹਨਾਂ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮਜਬੂਤੀ ਲਈ ਦਿਨ ਰਾਤ ਇੱਕ ਕਰਨਗੇ। ਇਸ ਮੌਕੇ 'ਤੇ ਉਹਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਕਿ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮਾਂ ਦੇ ਚਲਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮਜਬੂਤੀ ਲਈ ਪਿੰਡ-ਪਿੰਡ ਘਰ-ਘਰ ਜਾ ਕੇ ਪ੍ਰਚਾਰ ਕਰੀਏ ਅਤੇ ਸਿੱਖ ਕੌਮ ਵਿੱਚ ਪਿਛਲੇ ਸਮੇਂ ਦੌਰਾਨ ਅਖੌਤੀ ਅਕਾਲੀਆਂ ਵੱਲੋਂ ਲਿਆਂਦੀ ਗਿਰਾਵਟ ਨੂੰ ਦੂਰ ਕਰੀਏ। ਇਸ ਮੌਕੇ 'ਤੇ ਜਗਤਾਰ ਸਿੰਘ ਗੋਸਲ ਦੇ ਜਨਰਲ ਸਕੱਤਰ ਬਣਨ ਤੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਗਿੱਲ, ਚੈਨ ਸਿੰਘ ਸਪਰਾਏ, ਨਰਿੰਦਰ ਸਿੰਘ ਖਹਿਰਾ, ਸੁਵਿੰਦਰ ਸਿੰਘ ਘੁੰਮਣ, ਰਘਬੀਰ ਸਿੰਘ ਜੌੜਾ, ਹੈਡ ਮਾਸਟਰ ਨਿਰੰਜਨ ਸਿੰਘ, ਦਵਿੰਦਰ ਸਿੰਘ ਲੱਡਾ, ਗੁਰਨਾਮ ਸਿੰਘ ਮੁਸਤਫਾਬਾਦ, ਬਲਜੀਤ ਸਿੰਘ , ਗੁਲਾਬ ਸਿੰਘ ਲੋਪਾ, ਬਾਵਾ ਸਿੰਘ, ਭੁਪਿੰਦਰ ਸਿੰਘ, ਡਾਕਟਰ ਜਸਪਾਲ ਸਿੰਘ, ਸੰਤੋਖ ਸਿੰਘ, ਸਤਿੰਦਰ ਸਿੰਘ, ਗੁਰਮੁਖ ਸਿੰਘ ਸਰਾਵਾਂ, ਜਤਿੰਦਰ ਸਿੰਘ ਭੁੱਲਰ, ਸੁਰਿੰਦਰ ਸਿੰਘ ਮੁਰੀਦ ਕੇ, ਰਣਜੀਤ ਸਿੰਘ ਵਡਾਲਾ ਬਾਂਗਰ, ਪਿਆਰਾ ਸਿੰਘ ਭੰਗੂ, ਦਰਬਾਰਾ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਅਜੈਬ ਸਿੰਘ, ਗੁਰਦੇਵ ਸਿੰਘ ਆਦਿ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਦਾ ਧੰਨਵਾਦ ਅਤੇ ਜਗਤਾਰ ਸਿੰਘ ਗੋਸਲ ਨੂੰ ਵਧਾਈ ਦਿੱਤੀ।