ਮਾਸਟਰ ਜਸਪਾਲ ਸਿੰਘ ਸਨਮਾਨਿਤ
ਜ਼ਿਸਿੱਅਸੈ ਵੱਲੋਂ ਜਸਪਾਲ ਸਿੰਘ ਸਨਮਾਨਿਤ
Publish Date: Sat, 17 Jan 2026 03:43 PM (IST)
Updated Date: Sun, 18 Jan 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਟਾਲਾ : ਬੀਤੇ ਕੱਲ੍ਹ ਸ਼ਾਂਤੀ ਦੇਵੀ ਆਰਿਆ ਮਹਿਲਾ ਕਾਲਜ ਦੀਨਾ ਨਗਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਧਰਮਕੋਟ ਬੱਗਾ ਦੇ ਪੰਜਾਬੀ ਮਾਸਟਰ ਜਸਪਾਲ ਸਿੰਘ ਨੂੰ ਉਨ੍ਹਾਂ ਵੱਲੋਂ ਬਲਾਕ ਧਿਆਨਪੁਰ ਵਿੱਚ ਨਿਭਾਈਆਂ ਜਾ ਰਹੀਆਂ ਬਤੌਰ ਬੀ. ਆਰ.ਪੀ. ਸੇਵਾਵਾਂ ਕਰਕੇ ਸਨਮਾਨਿਤ ਕੀਤਾ ਗਿਆ। ਜਸਪਾਲ ਸਿੰਘ ਪਿਛਲੇ ਕਾਫ਼ੀ ਅਰਸੇ ਤੋਂ ਬਲਾਕ ਧਿਆਨਪੁਰ ਦੇ ਪੰਜਾਬੀ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਸਮੇਂ -ਸਮੇਂ ਸਿਰ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਸੈਮੀਨਾਰ ਲਗਾ ਕੇ ਜਾਣੂ ਕਰਵਾਉਂਦੇ ਰਹਿੰਦੇ ਹਨ। ਇਹ ਸਨਮਾਨ ਸਮਾਰੋਹ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦਾਸਪੁਰ ਵੱਲੋਂ ਆਯੋਜਿਤ ਕੀਤਾ ਗਿਆ ਸੀ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ੍ਰੀਮਤੀ ਪਰਮਜੀਤ ਜੀ ਸ਼ਾਮਿਲ ਹੋਏ। ਇਹਨਾਂ ਤੋਂ ਇਲਾਵਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਅਨਿਲ ਸ਼ਰਮਾ, ਸਾਬਕਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਪਾਲ ਸਿੰਘ ਸੰਧਾਵਾਲੀਆ, ਹਰਦੀਪ ਸਿੰਘ, ਅਮਰਜੀਤ ਸਿੰਘ ਭਾਟੀਆ ,ਸੁਰਜੀਤ ਪਾਲ ਅਤੇ ਲਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।