ਜਥੇ. ਲੰਗਾਹ ਵੱਲੋਂ ਜਥੇ. ਗੋਰਾ ਦਾ ਸਿਰੋਪਾਓ ਤੇ ਲੌਈ ਨਾਲ ਸਨਮਾਨ ਜਥੇ. ਲੰਗਾਹ ਵਲੋਂ ਜਥੇ. ਗੋਰਾ ਦਾ ਸਿਰੋਪਾਓ ਤੇ ਲੌਈ ਨਾਲ ਸਨਮਾਨ
Publish Date: Fri, 27 Nov 2026 03:38 PM (IST)
Updated Date: Sat, 28 Nov 2026 04:02 AM (IST)
ਫੋਟੋ: 27ਬੀਟੀਐਲ03)--- ਜਥੇਦਾਰ ਗੋਰਾ ਦਾ ਐਗਜ਼ੈਕਟਿਵ ਮੈਂਬਰ ਸ਼੍ਰੋਮਣੀ ਕਮੇਟੀ ਬਣਨ ’ਤੇ ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕਰਦੇ ਜਥੇਦਾਰ ਲੰਗਾਹ। ਨਾਲ ਹਨ ਹੋਰ। ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਹਲਕਾ ਬਟਾਲਾ ਤੋਂ ਧਾਰਿਮਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਐਗਜ਼ੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਨ ਉਪਰੰਤ ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮੁਲਾਕਾਤ ਕਰ ਕੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਸ ’ਤੇ ਜਥੇਦਾਰ ਲੰਗਾਹ ਵੱਲੋਂ ਜਥੇਦਾਰ ਗੋਰਾ ਦਾ ਐਗਜ਼ੈਕਟਿਵ ਮੈਂਬਰ ਬਣਨ ’ਤੇ ਸਿਰੋਪਾਓ, ਲੋਈ ਦੇ ਕੇ ਸਨਮਾਨਿਤ ਕਰਦਿਆਂ ਲੱਡੂ ਨਾਲ ਮੂੰਹ ਮਿੱਠਾ ਕਰਵਾ ਕੇ ਤਹਿ ਦਿਲੋਂ ਵਧਾਈ ਦਿੱਤੀ। ਇਸ ਮੌਕੇ ਜਥੇਦਾਰ ਗੋਰਾ ਨੇ ਕਿਹਾ ਕਿ ਉਹਨਾਂ ਨੂੰ ਜਥੇਦਾਰ ਸੁੱਚਾ ਸਿੰਘ ਲੰਗਾਹ ਦੀ ਸਿਫਾਰਸ਼ ਨਾਲ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਐਗਜ਼ੈਕਟਿਵ ਮੈਂਬਰ ਸ਼੍ਰੋਮਣੀ ਕਮੇਟੀ ਬਣਾ ਕੇ ਸੇਵਾ ਸੌਂਪੀ ਗਈ ਹੈ ਤੇ ਉਹ ਪਿੰਡ-ਪਿੰਡ ਤੇ ਘਰ-ਘਰ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨਗੇ। ਜਥੇਦਾਰ ਗੋਰਾ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ, ਕੰਵਲਪ੍ਰੀਤ ਸਿੰਘ ਕਾਕੀ ਹਲਕਾ ਇੰਚਾਰਜ ਕਾਦੀਆਂ, ਪਰਮਵੀਰ ਸਿੰਘ ਲਾਡੀ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਜਗਦੀਸ਼ ਸਿੰਘ ਬੁੱਟਰ ਇੰਚਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਤਿੰਦਰਪਾਲ ਸਿੰਘ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਰਣਜੀਤ ਸਿੰਘ ਕਲਿਆਣਪੁਰ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਸਤਨਾਮ ਸਿੰਘ ਗੌਂਸਲ ਮੈਨੇਜਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ, ਸਵਰਨ ਸਿੰਘ ਥਾਣੇਦਾਰ, ਦਿਲਬਾਗ ਸਿੰਘ ਗੁਰਦਾਸ ਨੰਗਲ, ਸਿਮਰਤਪਾਲ ਸਿੰਘ ਭਾਟੀਆ ਆਦਿ ਆਗੂ ਹਾਜ਼ਰ ਸਨ।