ਜਥੇਦਾਰ ਗੋਰਾ ਦਾ ਐਗਜੇਕਿਟਵ ਮੈਂਬਰ ਸ਼੍ਰੋਮਣੀ ਕਮੇਟੀ ਬਣਨ ’ਤੇ ਕੀਤਾ ਭਰਵਾਂ ਸਵਾਗਤ ਜਥੇਦਾਰ ਗੋਰਾ ਦਾ ਐਗਜੇਕਿਟਵ ਮੈਂਬਰ ਸ਼੍ਰੋਮਣੀ ਕਮੇਟੀ ਬਣਨ ’ਤੇ ਕੀਤਾ ਭਰਵਾਂ ਸਵਾਗਤ
Publish Date: Sat, 21 Nov 2026 05:15 PM (IST)
Updated Date: Sat, 21 Nov 2026 05:16 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ ਐਗਜੈਕਿਟਵ ਮੈਂਬਰਾਂ ਦੀ ਹੋਈ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਛੇਵੀਂ ਵਾਰ ਲਗਾਤਾਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਬਸੰਮਤੀ ਨਾਲ ਬਣੇ। ਇਸ ਮੌਕੇ ਬਟਾਲਾ ਹਲਕਾ ਤੋਂ ਧਾਰਿਮਕ ਨੁਮਾਇੰਦਗੀ ਕਰ ਰਹੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਐਗਜੈਕਿਟਵ ਮੈਂਬਰ ਬਣਾਇਆ ਗਿਆ, ਜਿਸ ’ਤੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਜਥੇਦਾਰ ਗੋਰਾ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ, ਕੰਵਲਪ੍ਰੀਤ ਸਿੰਘ ਕਾਕੀ ਹਲਕਾ ਇੰਚਾਰਜ ਕਾਦੀਆਂ, ਪਰਮਵੀਰ ਸਿੰਘ ਲਾਡੀ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ, ਬੀਬੀ ਸ਼ਰਨਜੀਤ ਕੌਰ ਜੀਂਦੜ ਕੌਮੀ ਸੀਨੀਅਰ ਮੀਤ ਪ੍ਰਧਾਨ ਇਸਤਰੀ ਅਕਾਲੀ ਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਵਿਸ਼ਵਾਸ ਨਾਲ ਮੈਨੂੰ ਧਾਰਿਮਕ ਜ਼ਿੰਮੇਵਾਰੀ ਸੌਂਪੀ ਹੈ ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਇਸ ਮੌਕੇ ਸੁੱਖਪ੍ਰੀਤ ਸਿੰਘ ਸੈਬੀ ਭਾਟੀਆ ਕੌਂਸਲਰ ਨਗਰ ਕੌਂਸਲ ਕਾਦੀਆਂ, ਜਗਦੀਸ਼ ਸਿੰਘ ਬੁੱਟਰ ਇੰਚਾਰਜ ਸ਼੍ਰੋਮਣੀ ਕਮੇਟੀ, ਬਖਸ਼ੀਸ਼ ਸਿੰਘ ਫੋਜ਼ੀ, ਦਵਿੰਦਰ ਪਾਲ ਸਿੰਘ ਭਾਟੀਆ ਰਿਟਾਇਰ ਐਕਸੀਅਨ, ਹਰਭਜਨ ਸਿੰਘ ਭਾਟੀਆ, ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਅਵਤਾਰ ਸਿੰਘ ਨਿਰਮਾਣ ਪ੍ਰਧਾਨ ਗੁਰਦੁਆਰਾ ਅਕਾਲਗੜ੍ਹ, ਤਰਸੇਮ ਸਿੰਘ ਪ੍ਰਧਾਨ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ, ਦਿਲਪ੍ਰੀਤ ਸਿੰਘ ਬੱਬਲੂ ਆਦਿ ਵੱਖ ਵੱਖ ਆਗੂਆਂ ਸਮੇਤ ਪਰਿਵਾਰਕ ਮੈਂਬਰਾਂ ਨੇ ਸਿਰੋਪਾਓ ਤੇ ਦੋਸ਼ਾਲਾ ਦੇ ਕੇ ਸਨਮਾਨਿਤ ਕੀਤਾ।