'ਜਵਾਨੀ ਸੰਭਾਲ ਸਾਈਕਲ ਯਾਤਰਾ' ਪੰਜਾਬ ਦੇ ਭਵਿੱਖ ਲਈ ਇਤਿਹਾਸਿਕ ਕਦਮ : ਕਾਂਗਰਸੀ ਆਗੂ 'ਜਵਾਨੀ ਸੰਭਾਲ ਸਾਈਕਲ ਯਾਤਰਾ' ਪੰਜਾਬ ਦੇ ਭਵਿੱਖ ਲਈ ਇਤਿਹਾਸਿਕ ਕਦਮ : ਕਾਂਗਰਸੀ ਆਗੂ
Publish Date: Sun, 15 Nov 2026 04:23 PM (IST)
Updated Date: Sun, 15 Nov 2026 04:24 PM (IST)
ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ ਕਿਲਾ ਲਾਲ ਸਿੰਘ: ਪੰਜਾਬ ਕਾਂਗਰਸ ਵੱਲੋਂ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ, ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਦੇ ਹੱਕਾਂ ਦੀ ਰਾਖੀ ਲਈ ਸ਼ੁਰੂ ਕੀਤੀ ਗਈ ਜਵਾਨੀ ਸੰਭਾਲ ਸਾਈਕਲ ਯਾਤਰਾ ਦੀ ਇਲਾਕੇ ਦੇ ਆਗੂਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਮਨਮੋਹਨ ਸਿੰਘ, ਸਾਬਕਾ ਸਰਪੰਚ ਡਾਕਟਰ ਜੋਗਾ ਸਿੰਘ ਅਤੇ ਸਾਬਕਾ ਸਰਪੰਚ ਸੰਤੋਖ ਸਿੰਘ ਸਾਬਕਾ ਸਰਪੰਚ ਗੁਰਨਾਮ ਸਿੰਘ ਨੇ ਇਸ ਮੁਹਿੰਮ ਨੂੰ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਇੱਕ ਇਤਿਹਾਸਿਕ ਅਤੇ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ।ਉਕਤ ਕਾਂਗਰਸੀ ਆਗੂਆਂ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਤੇ ਸ਼ਹੀਦੀ ਧਰਤੀ ਤੋਂ ਸ਼ੁਰੂ ਹੋਈ ਇਹ ਸਾਈਕਲ ਯਾਤਰਾ ਸੂਬੇ ਦੇ ਨੌਜਵਾਨਾਂ ਵਿੱਚ ਨਵਾਂ ਜੋਸ਼, ਉਤਸ਼ਾਹ ਅਤੇ ਨਵੀਂ ਉਮੀਦ ਭਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਵਿੱਢੀ ਗਈ ਇਸ ਮੁਹਿੰਮ ਨੂੰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕਾਂ ਦਾ ਇਹ ਵਿਸ਼ਾਲ ਸਮਰਥਨ ਇਸ ਗੱਲ ਦਾ ਪੁਖ਼ਤਾ ਸਬੂਤ ਹੈ ਕਿ ਪੰਜਾਬ ਵਾਸੀ ਸੂਬੇ ਦੀ ਬਿਹਤਰੀ, ਖੁਸ਼ਹਾਲੀ ਅਤੇ ਨੌਜਵਾਨਾਂ ਦੇ ਸੁਰੱਖਿਅਤ ਭਵਿੱਖ ਲਈ ਕਾਂਗਰਸ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਹਨ। ਇਸ ਮੌਕੇ ਸਾਬਕਾ ਸਰਪੰਚ ਜੋਗਾ ਸਿੰਘ ਅਤੇ ਸੰਤੋਖ ਸਿੰਘ ਨੇ ਵੀ ਸਾਂਝੇ ਤੌਰ ਤੇ ਇਲਾਕੇ ਦੇ ਸਮੂਹ ਨੌਜਵਾਨਾਂ, ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਇਸ ਯਾਤਰਾ ਦਾ ਹਿੱਸਾ ਬਣਨ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਇਸ ਨੇਕ ਕਾਰਜ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।