ਜਰਨਲਿਸਟ ਐਸੋਸੀਏਸ਼ਨ ਨੇ ਕੀਤਾ ਵਿਚਾਰ-ਵਟਾਂਦਰਾ ਜਰਨਲਿਸਟ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਹੋਈ
Publish Date: Sat, 03 Oct 2026 04:41 PM (IST)
Updated Date: Sat, 03 Oct 2026 04:43 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਜਰਨਲਿਸਟ ਐਸੋਸੀਏਸ਼ਨ ਪੰਜਾਬ ਯੂਨਿਟ ਗੁਰਦਾਸਪੁਰ ਦੀ ਇੱਕ ਅਹਿਮ ਅਤੇ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਭਾਰੀ ਇਸ਼ੂ ਰਾਂਚਲ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਰਿੰਕੂ ਚੌਧਰੀ ਦੀ ਅਗਵਾਈ ਹੇਠ ਸਫਲਤਾਪੂਰਵਕ ਸੰਪਨ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਜੋਗਿੰਦਰ ਅੰਗੂਰਾਲਾ ਮੁੱਖ ਮਹਿਮਾਨ ਵਜੋਂ ਪਹੁੰਚੇ, ਜਿਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਰਨਲਿਸਟ ਐਸੋਸੀਏਸ਼ਨ ਪਿਛਲੇ ਲੰਮੇ ਸਮੇਂ ਤੋਂ ਪੱਤਰਕਾਰਾਂ ਦੇ ਹੱਕਾਂ ਲਈ ਇੱਕਜੁੱਟ ਹੋ ਕੇ ਲੜਾਈ ਲੜ ਰਹੀ ਹੈ। ਸਾਡਾ ਇੱਕੋ-ਇੱਕ ਮਕਸਦ ਹਰ ਪੱਤਰਕਾਰ ਨੂੰ ਇਨਸਾਫ਼ ਦਿਵਾਉਣਾ ਅਤੇ ਉਸਦੀ ਕਲਮ ਦੀ ਰਾਖੀ ਕਰਨਾ ਹੈ। ਮੁੱਖ ਸਲਾਹਕਾਰ ਤੇਜ ਪ੍ਰਤਾਪ ਕਾਹਲੋਂ ਨੇ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ੍ਹ ਹੈ, ਕਿਸੇ ਵੀ ਪੱਤਰਕਾਰ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗੁਰਪ੍ਰੀਤ ਚਾਵਲਾ ਨੇ ਕਿਹਾ ਕਿ ਐਸੋਸੀਏਸ਼ਨ ਹਰ ਛੋਟੇ-ਵੱਡੇ ਪੱਤਰਕਾਰ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਏਗੀ। ਇਸ ਦੌਰਾਨ ਦਿਹਾਤੀ ਚੇਅਰਮੈਨ ਬਲਵਿੰਦਰ ਸਿੰਘ ਪੰਜਗਰਾਈਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਸੀਨੀਅਰ ਪੱਤਰਕਾਰ ਸਾਹਿਲ ਮਹਾਜਨ ਦੇ ਐਸੋਸੀਏਸ਼ਨ ’ਚ ਸ਼ਾਮਿਲ ਹੋਣ ’ਤੇ ਸਮੁੱਚੀ ਟੀਮ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸੀਨੀਅਰ ਪੱਤਰਕਾਰ ਸੁਖਦੇਵ ਸਿੰਘ ਨੇ ਕਿਹਾ ਕਿ ਉਹ ਆਪਣੇ ਭਾਈਚਾਰੇ ਨਾਲ ਪੱਤਰਕਾਰ ਸਾਥੀਆਂ ਨਾਲ ਹਰ ਵੇਲੇ ਖੜੇ ਹਨ । ਇਸ ਮੌਕੇ ਲੀਗਲ ਐਡਵਾਈਜ਼ਰ ਐਡਵੋਕੇਟ ਅਮਨਦੀਪ ਸਿੰਘ ਉਦੋਕੇ, ਸ਼ਹਿਰੀ ਪ੍ਰਧਾਨ ਲਵਲੀ ਕੁਮਾਰ, ਸੀਨੀਅਰ ਪੱਤਰਕਾਰ ਯੋਗੇਸ਼ ਯੋਗੀ, ਹਰਮਿੰਦਰ ਸਿੰਘ, ਹਰਪ੍ਰੀਤ ਮਠਾੜੂ, ਅਰੁਣ ਸੇਖੜੀ, ਬਬਲੂ ਕੁਮਾਰ, ਚਰਨਦੀਪ ਬੇਦੀ, ਪਾਰਥ ਚੋਹਾਨ, ਗੁਰਪ੍ਰੀਤ ਸਿੰਘ ਸਿੱਧੂ, ਅਰਵਿੰਦਰ ਮਠਾਰੂ, ਜੱਸ ਦਾਲਮ, ਅਮਰਜੋਤ ਸਿੰਘ, ਹਰਪ੍ਰੀਤ ਸਿੰਘ ਰਾਜੂ ਵਾਹਲਾ, ਵਿਕਰਮ ਚੀਮਾ, ਚੇਤਨ ਸ਼ਰਮਾ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।