- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਵਲਪ੍ਰੀਤ ਸਿੰਘ ਕਾਕੀ ਬਣੇ ਹਲਕਾ ਕਾਦੀਆਂ ਦੇ ਇੰਚਾਰਜ

ਲਖਬੀਰ ਖੁੰਡਾ, ਪੰਜਾਬੀ ਜਾਗਰਣ
ਧਾਰੀਵਾਲ: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਕਾਦੀਆਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਜ਼ਿੰਮੇਵਾਰੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਦੌਰਾਨ ਦਿੱਤੀ ਗਈ।
ਇਸ ਸਬੰਧੀ ਕੰਵਲਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਜਥੇਦਾਰ ਸੁੱਚਾ ਸਿੰਘ ਲੰਗਾਹ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ। ਇਸ ਮੌਕੇ ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ, ਮੈਂਬਰ ਐੱਸਜੀਪੀਸੀ ਗੁਰਿੰਦਰ ਪਾਲ ਸਿੰਘ ਗੋਰਾ, ਸੁਖਜਿੰਦਰ ਸਿੰਘ ਸੋਨੂ ਲੰਗਾਹ, ਪਰਮਵੀਰ ਸਿੰਘ ਲਾਡੀ, ਮੈਂਬਰ ਐੱਸਜੀਪੀਸੀ ਬੀਬੀ ਜਸਬੀਰ ਕੌਰ ਜਫਰਵਾਲ, ਮੈਨੇਜਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਨਰਿੰਦਰ ਸਿੰਘ ਵਾੜਾ, ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਬਾਬਾ ਨੱਥਾ ਸਿੰਘ ਸੰਧਵਾਂ, ਗੁਰਪ੍ਰੀਤ ਸਿੰਘ ਰਿਆੜ ਪ੍ਰਧਾਨ ਕੋਆਪਰੇਟ ਸੁਸਾਇਟੀ, ਐੱਮਡੀ ਸੁਖਪਾਲ ਸਿੰਘ, ਚੇਅਰਮੈਨ ਤਰਲੋਕ ਸਿੰਘ ਛੋਟੇਪੁਰ, ਹਨੀ ਸਿੰਘ, ਹਰਬੰਸ ਸਿੰਘ ਸਿੱਧਵਾਂ, ਸਤਨਾਮ ਸਿੰਘ ਸੂਚ, ਦਾਰਾ ਸਰਪੰਚ, ਰੂਪ ਸਿੰਘ ਢੇਸੀਆਂ, ਮਨਜੀਤ ਸਿੰਘ ਕੰਗ, ਦਿਲਬਾਗ ਸਿੰਘ ਗੁਰਦਾਸ ਨੰਗਲ, ਬਿਕਰਮ ਸਿੰਘ ਬਟਾਲਾ, ਸਵਰਨ ਸਿੰਘ ਰਿਟਾਇਰਡ ਥਾਣੇਦਾਰ, ਸਾਹਿਬ ਸਿੰਘ ਸਾਬੀ ਦੀਨਾਨਗਰ, ਸਾਹਿਲ, ਲੰਗਾਹ,ਦੀਪ ਲੰਗਾਹ, ਅਵਤਾਰ ਸਿੰਘ ਕਾਲਾ ਬਾਲਾ, ਬਲਦੇਵ ਸਿੰਘ, ਤਰਸੇਮ ਸਿੰਘ ਕਲਿਆਣਪੁਰ, ਮਿਹਰਬਾਨ ਸਿੰਘ, ਸੁਖਦੇਵ ਸਿੰਘ ਪਸਨਾਵਾਲ, ਗਰੀਬ ਸਿੰਘ ਖਾਨ ਮਲੱਕ ਹਾਜ਼ਰ ਸਨ।