- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਰਨਦੀਪ ਸਿੰਘ ‘ਮਾਰਵਲ ਆਫ਼ ਸਹੋਦਿਆ–2026’ ਪੁਰਸਕਾਰ ਨਾਲ ਸਨਮਾਨਿਤ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਕਾਦੀਆਂ : ਸਹੋਦਿਆ ਸਕੂਲ ਕੰਪਲੈਕਸ ਬਟਾਲਾ ਵੱਲੋਂ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਪ੍ਰਿੰਸੀਪਲ ਗੁਰਮੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਲਾਰੈਂਸ ਇੰਟਰਨੈਸ਼ਨਲ ਸਕੂਲ ਡੱਲਾ ਮੋੜ ਕਾਦੀਆਂ ਦੇ ਨੌਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਕਰਨਦੀਪ ਸਿੰਘ ਨੂੰ ਉਸ ਦੀ ਯੋਗਤਾ ਅਤੇ ਸ਼ਾਨਦਾਰ ਪ੍ਰਾਪਤੀਆਂ ਬਦਲੇ ‘ਮਾਰਵਲ ਆਫ਼ ਸਹੋਦਯਾ-2026’ ਟਰਾਫ਼ੀ ਅਤੇ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸੀਬੀਐੱਸਈ ਨਾਲ ਸਬੰਧਿਤ 30 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਅਤੇ ਪ੍ਰਿੰਸੀਪਲਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਆਪਣੀ ਕਲਾ ਤੇ ਯੋਗਤਾ ਦਾ ਪ੍ਰਦਰਸ਼ਨ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਸਕੂਲ ਚੇਅਰਮੈਨ ਸੁਖਜਿੰਦਰ ਸਿੰਘ ਮੱਲਿਆਂਵਾਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਸਕੂਲ ਪ੍ਰਿੰਸੀਪਲ ਡਾ. ਰਮਨ ਕੁਮਾਰ ਨੇ ਵੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਰਨਦੀਪ ਸਿੰਘ ਦੀ ਸਫ਼ਲਤਾ ਉਸ ਦੀ ਸਖ਼ਤ ਮਿਹਨਤ, ਲਗਨ ਅਤੇ ਯੋਗਤਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਨੇ ਕਰਨਦੀਪ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।