ਕਰਨਦੀਪ ਸਿੰਘ ਸੋਹਲ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਨਿਯੁਕਤ
ਕਰਨਦੀਪ ਸਿੰਘ ਸੋਹਲ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਨਿਯੁਕਤ
Publish Date: Sat, 31 Oct 2026 06:14 PM (IST)
Updated Date: Sat, 31 Oct 2026 06:17 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਨਿਯੁਕਤੀ ਕਰਦਿਆਂ ਪਿੰਡ ਸੋਹਲ ਦੇ ਰਹਿਣ ਵਾਲੇ ਕਰਨਦੀਪ ਸਿੰਘ ਸੋਹਲ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਝਿੰਜਰ ਵੱਲੋਂ ਜਾਰੀ ਨਿਯੁਕਤੀ ਪੱਤਰ ਰਾਹੀਂ ਕੀਤੀ ਗਈ। ਨਿਯੁਕਤੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਰਨਦੀਪ ਸਿੰਘ ਸੋਹਲ ਵੱਲੋਂ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸਲਾਹੁਣਯੋਗ ਪੰਥਕ ਅਤੇ ਜਥੇਬੰਦਕ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਸਰਬਜੀਤ ਸਿੰਘ ਝਿੰਜਰ ਨੇ ਉਨ੍ਹਾਂ ਨੂੰ ਨਿਯੁਕਤੀ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਦੀ ਨਿਯੁਕਤੀ ਨੂੰ ਯੂਥ ਅਕਾਲੀ ਦਲ ਦੀ ਜਥੇਬੰਦਕ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।