- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਕਰਮਜੀਤ ਸਿੰਘ, ਪਰਮਜੀਤ ਸਿੰਘ, ਰਾਜਕੁਮਾਰ ਤੇ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਨੈਸ਼ਨਲ ਹਾਈਵੇ-354 ’ਤੇ ਪਿੰਡ ਮਾਨ ਤੋਂ ਕੌਮਾਂਤਰੀ ਸਰਹੱਦ ਤੱਕ 3.6 ਕਿਲੋਮੀਟਰ ਲੰਬਾ ਚਾਰ ਮਾਰਗੀ ਕੋਰੀਡੋਰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ 2019 ਨੂੰ ਮੁਕੰਮਲ ਕੀਤਾ ਗਿਆ ਸੀ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ: ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣਾਇਆ ਗਿਆ ਕਰਤਾਰਪੁਰ ਕੋਰੀਡੋਰ ਪਿਛਲੇ ਕਰੀਬ 16 ਮਹੀਨਿਆਂ ਤੋਂ ਬੰਦ ਪਿਆ ਹੈ। ਇਸ ਦੌਰਾਨ ਸਫ਼ਾਈ ਨਾ ਹੋਣ ਕਾਰਨ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਿਆ ਚਾਰ ਮਾਰਗੀ ਕੋਰੀਡੋਰ ਸਰਕੰਢੇ ਤੇ ਜੰਗਲੀ ਬੂਟੀਆਂ ਨਾਲ ਢਕਿਆ ਜਾ ਰਿਹਾ ਹੈ। ਇਸ ਕਾਰਨ ਪੈਸੰਜਰ ਟਰਮੀਨਲ ਅਤੇ ਦਰਸ਼ਨ ਸਥਲ ’ਤੇ ਆਉਣ ਵਾਲੀ ਸੰਗਤ ਤੇ ਸੈਲਾਨੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬਿਕਰਮਜੀਤ ਸਿੰਘ, ਪਰਮਜੀਤ ਸਿੰਘ, ਰਾਜਕੁਮਾਰ ਤੇ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਨੈਸ਼ਨਲ ਹਾਈਵੇ-354 ’ਤੇ ਪਿੰਡ ਮਾਨ ਤੋਂ ਕੌਮਾਂਤਰੀ ਸਰਹੱਦ ਤੱਕ 3.6 ਕਿਲੋਮੀਟਰ ਲੰਬਾ ਚਾਰ ਮਾਰਗੀ ਕੋਰੀਡੋਰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ 2019 ਨੂੰ ਮੁਕੰਮਲ ਕੀਤਾ ਗਿਆ ਸੀ।
ਪਿੰਡ ਪੱਖੋਕੇ ਟਾਹਲੀ ਸਾਹਿਬ ਦੇ ਐੱਮਸੀ ਗੁਰਨਾਮ ਸਿੰਘ, ਗੁਰਚਰਨ ਸਿੰਘ, ਸੁਖਦੇਵ ਸਿੰਘ ਤੇ ਅਵਤਾਰ ਸਿੰਘ ਨੇ ਦੱਸਿਆ ਕਿ ਲਾਂਘਾ ਖੁੱਲ੍ਹਾ ਹੋਣ ਸਮੇਂ ਇਸ ਕੋਰੀਡੋਰ ਰਾਹੀਂ ਸੰਗਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੀ ਸੀ। ਇਸ ਤੋਂ ਇਲਾਵਾ ਦੂਰ-ਦੁਰਾਡੇ ਤੋਂ ਲੋਕ ਕੋਰੀਡੋਰ ਅਤੇ ਅਜੂਬੇ ਵਰਗੇ ਪੈਸੰਜਰ ਟਰਮੀਨਲ ਨੂੰ ਦੇਖਣ ਲਈ ਵੀ ਆਉਂਦੇ ਸਨ।
ਉਨ੍ਹਾਂ ਕਿਹਾ ਕਿ ਲਾਂਘਾ ਬੰਦ ਹੋਣ ਦੇ ਬਾਵਜੂਦ ਦਰਸ਼ਨ ਸਥਲ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਅਤੇ ਪੈਸੰਜਰ ਟਰਮੀਨਲ ਦੇਖਣ ਲਈ ਸੰਗਤ ਤੇ ਸੈਲਾਨੀ ਪਹੁੰਚ ਰਹੇ ਹਨ। ਪਰ ਕੋਰੀਡੋਰ ਦੀ ਸਫ਼ਾਈ ਨਾ ਹੋਣ ਕਾਰਨ ਇੱਥੇ ਸਰਕੰਢਾ ਅਤੇ ਹੋਰ ਜੰਗਲੀ ਬੂਟੀਆਂ ਉੱਗ ਆਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕੰਢੇ ਦੀ ਆੜ ਸ਼ਰਾਰਤੀ ਅਨਸਰਾਂ ਅਤੇ ਨਸ਼ੇੜੀਆਂ ਵੱਲੋਂ ਛੁਪਣ ਲਈ ਕੀਤੀ ਜਾ ਰਹੀ ਹੈ।
ਨਾਨਕ ਨਾਮ ਲੇਵਾ ਸੰਗਤ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐੱਨਐੱਚਏਆਈ ਦੇ ਉੱਚ ਅਧਿਕਾਰੀਆਂ ਤੋਂ ਕੋਰੀਡੋਰ ਦੀ ਤੁਰੰਤ ਸਫ਼ਾਈ ਕਰਵਾਉਣ ਦੀ ਮੰਗ ਕੀਤੀ। ਐੱਸਡੀਐੱਮ ਡੇਰਾ ਬਾਬਾ ਨਾਨਕ ਲਛਮਣ ਸਿੰਘ ਨੇ ਕਿਹਾ ਕਿ ਸਬੰਧਤ ਵਿਭਾਗ ਨਾਲ ਗੱਲਬਾਤ ਕਰਕੇ ਤੁਰੰਤ ਸਫ਼ਾਈ ਕਰਵਾਈ ਜਾਵੇਗੀ।