- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਾਰਮਿਕ ਸਮਾਗਮ 'ਚ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਆਪ ਦੇ ਸੂਬਾਈ ਪ੍ਰਧਾਨ ਅਮਨ ਅਰੋੜਾ ਅਤੇ ਹੋਰ ਆਗੂ ਸੰਗਤ ਦੇ ਰੂਪ ਵਿੱਚ ਸ਼ਾਮਿਲ ਹੋਣਗੇ। ਸਮਾਗਮ ਸ਼ਾਮ ਸਾਢੇ 6 ਵਜੇ ਸ਼ੁਰੂ ਹੋਵੇਗਾ। ਇਹ ਸਮਾਗਮ ਬਟਾਲਾ ਵਿਖ਼ੇ 29 ਜੂਨ ਨੂੰ ਹੋਵੇਗਾ। ਦੀਪਕ ਬਾਲੀ ਨੇ ਕਿਹਾ ਕਿ ਆਪ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਇਸ ਤਰ੍ਹਾਂ ਦੇ ਸਮਾਗਮ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚ ਵੀ ਕੀਤੇ ਜਾਣਗੇ।

ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਵਿਖ਼ੇ 'ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ 'ਧਾਰਮਿਕ ਸਮਾਗਮ ਗੁਰਦਾਸਪੁਰ ਦੇ ਸਰਕਾਰੀ ਕਾਲਜ ਦੇ ਮੈਦਾਨ ਵਿਖ਼ੇ 28 ਜੂਨ ਨੂੰ ਕਰਵਾਇਆ ਜਾਵੇਗਾ। ਇਹ ਜਾਣਕਾਰੀ ਅੱਜ ਹਲਕਾ ਇੰਚਾਰਜ ਰਮਨ ਬਹਿਲ ਦੇ ਗ੍ਰਹਿ ਵਿਖ਼ੇ ਪ੍ਰੈਸ ਕਾਨਫਰੰਸ ਦੌਰਾਨ ਦੀਪਕ ਬਾਲੀ ਐਡਵਾਈਜ਼ਰ, ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ (ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਵਿਭਾਗ ਪੰਜਾਬ) ਅਤੇ ਵਿਜੈ ਸ਼ਰਮਾ, ਰਾਸ਼ਟਰੀ ਪ੍ਰਧਾਨ , ਸਨਾਤਨ ਸੇਵਾ ਸਮਿਤੀ ਪੰਜਾਬ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ 'ਚ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਆਪ ਦੇ ਸੂਬਾਈ ਪ੍ਰਧਾਨ ਅਮਨ ਅਰੋੜਾ ਅਤੇ ਹੋਰ ਆਗੂ ਸੰਗਤ ਦੇ ਰੂਪ ਵਿੱਚ ਸ਼ਾਮਿਲ ਹੋਣਗੇ। ਸਮਾਗਮ ਸ਼ਾਮ ਸਾਢੇ 6 ਵਜੇ ਸ਼ੁਰੂ ਹੋਵੇਗਾ। ਇਹ ਸਮਾਗਮ ਬਟਾਲਾ ਵਿਖ਼ੇ 29 ਜੂਨ ਨੂੰ ਹੋਵੇਗਾ। ਦੀਪਕ ਬਾਲੀ ਨੇ ਕਿਹਾ ਕਿ ਆਪ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਇਸ ਤਰ੍ਹਾਂ ਦੇ ਸਮਾਗਮ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚ ਵੀ ਕੀਤੇ ਜਾਣਗੇ।