ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖ਼ਾਲਸਾ ਮਾਰਚ ਦਾ ਸੰਗਤ ਵੱਲੋਂ ਨਿੱਘਾ ਸਵਾਗਤ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖ਼ਾਲਸਾ ਮਾਰਚ ਦਾ ਸੰਗਤਾਂ ਵੱਲੋਂ ਨਿੱਘਾ ਸਵਾਗਤ
Publish Date: Wed, 23 Sep 2026 04:56 PM (IST)
Updated Date: Wed, 23 Sep 2026 05:00 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ: ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ, ਜੋ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਇਆ ਸੀ, ਦਾ ਮੰਗਲਵਾਰ ਦੇ ਸ਼ਾਮ ਨੂੰ ਬਾਰਡਰ ਏਰੀਏ ਦੇ ਵੱਖ-ਵੱਖ ਪਿੰਡਾਂ ਵਿੱਚ ਪੁੱਜਣ ਤੇ ਨਾਨਕ ਨਾਮ ਲੇਵਾ ਸੰਗਤ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਖਾਲਸਾ ਮਾਰਚ ਦੀ ਅਗਵਾਈ ਕਰ ਰਹੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਇਤਿਹਾਸਿਕ ਕਸਬਾ ਕਲਾਨੌਰ ਦੇ ਬਾਬਾ ਕਾਰ ਸਟੇਡੀਅਮ ਤੋਂ ਇਲਾਵਾ ਕਲਾਨੌਰ-ਬਟਾਲਾ ਮਾਰਗ ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ, ਖੁਸ਼ੀਪੁਰ, ਵਡਾਲਾ ਬਾਂਗਰ ਆਦਿ ਥਾਵਾਂ ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪੜਾਵਾਂ ਤੇ ਸੰਬੋਧਨ ਕਰਦਿਆਂ ਹੋਇਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਦੇ ਸਬੰਧ ਵਿੱਚ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤੇ ਗਏ ਖਾਲਸਾ ਮਾਰਚ ਦਾ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬਾਣੀ ਤੇ ਬਾਣੇ ਦਾ ਧਾਰਨੀ ਬਣਨ ਅਤੇ ਆਪਣੇ ਬੱਚਿਆਂ ਦੀ ਗਿਣਤੀ ਨੂੰ ਵਧਾਉਣ। ਇਸ ਮੌਕੇ ਤੇ ਉਹਨਾਂ ਕਿਹਾ ਕਿ ਏਜੰਸੀਆਂ ਅਤੇ ਬਾਹਰੀ ਤਾਕਤਾਂ ਵੱਲੋਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਤੋਂ ਸਿੱਖ ਕੌਮ ਸੁਚੇਤ ਹੋਵੇ। ਇਸ ਮੌਕੇ ਸੁੱਚਾ ਸਿੰਘ ਲੰਗਾਹ, ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਦਵਿੰਦਰ ਸਿੰਘ ਖੁਸ਼ੀਪੁਰ, ਨਿਰਮਲ ਸਿੰਘ ਹਰਭਜਨ ਸਿੰਘ, ਮੱਖਣ ਸਿੰਘ, ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ ਸਾਬਕਾ ਸਰਪੰਚ ਆਦ ਸ਼ਖਸ਼ੀਅਤਾਂ ਹਾਜ਼ਰ ਸਨ।