- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਡਜ਼ ਮਿਲੇਨੀਅਮ ਪਲੇਅ ਵੇ ਸਕੂਲ ਵੱਲੋਂ ਬੱਚਿਆਂ ਨੂੰ ਕੰਗਾਰੂ ਫਨ ਜ਼ੋਨ ਵਿਖੇ ਪਿਕਨਿਕ ’ਤੇ ਲਿਜਾਇਆ ਗਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਟਾਲਾ : ਕਿਡਜ਼ ਮਿਲੇਨੀਅਮ ਪਲੇਅ ਵੇ ਸਕੂਲ ਜਲੰਧਰ ਰੋਡ ਬਟਾਲਾ ਵੱਲੋਂ ਪ੍ਰਿੰਸੀਪਲ ਤਨੂੰ ਮਹਾਜਨ ਦੀ ਅਗਵਾਈ ਹੇਠ ਛੋਟੇ ਬੱਚਿਆਂ ਨੂੰ ਕੰਗਾਰੂ ਫਨ ਜ਼ੋਨ ਵਿਖੇ ਪਿਕਨਿਕ ’ਤੇ ਲਿਜਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਵੱਖ-ਵੱਖ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਖੂਬ ਆਨੰਦ ਮਾਣਿਆ। ਇਸ ਮੌਕੇ ਪ੍ਰਿੰਸੀਪਲ ਤਨੂੰ ਮਹਾਜਨ ਨੇ ਦੱਸਿਆ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸੇ ਉਦੇਸ਼ ਤਹਿਤ ਸਕੂਲ ਵੱਲੋਂ ਬੱਚਿਆਂ ਨੂੰ ਕੰਗਾਰੂ ਫਨ ਜ਼ੋਨ ਵਿਖੇ ਪਿਕਨਿਕ ’ਤੇ ਲਿਜਾਇਆ ਗਿਆ, ਜਿੱਥੇ ਬੱਚਿਆਂ ਨੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲੈ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ਕਿਡਜ਼ ਮਿਲੇਨੀਅਮ ਪਲੇਅ ਵੇ ਸਕੂਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸਕੂਲ ਵੱਲੋਂ ਬੱਚਿਆਂ ਲਈ ਇਸ ਤਰ੍ਹਾਂ ਦੀਆਂ ਮਨੋਰੰਜਕ ਅਤੇ ਸਿੱਖਿਆਦਾਇਕ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਰਹੇਗਾ।