- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾਂ ਪ੍ਰਤੀ ਆਵਾਜ਼ ਬੁਲੰਦ ਕਰਦੇ ਭੱਠਾ ਮਜ਼ਦੂਰ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਭੱਠਾ ਮਜ਼ਦੂਰ ਯੂਨੀਅਨ ਆਜ਼ਾਦ ਦੀ ਵਿਸ਼ੇਸ਼ ਮੀਟਿੰਗ ਯੂਨੀਅਨ ਆਗੂ ਕਾਮਰੇਡ ਪਿੰਟਾ ਤਲਵੰਡੀ ਭਰਥ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਇਲਾਕੇ ਦੇ ਵੱਖ-ਵੱਖ ਭੱਠਿਆਂ ’ਤੇ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਪਿੰਟਾ ਤਲਵੰਡੀ ਭਰਥ ਨੇ ਕਿਹਾ ਕਿ ਭੱਠਾ ਮਜ਼ਦੂਰ ਸਖ਼ਤ ਮਿਹਨਤ ਕਰ ਕੇ ਇੱਟਾਂ ਤਿਆਰ ਕਰਦੇ ਹਨ, ਪਰ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਨਹੀਂ ਮਿਲ ਰਹੀਆਂ। ਜ਼ਿਆਦਾਤਰ ਭੱਠਿਆਂ ’ਤੇ ਮਜ਼ਦੂਰ ਪਰਿਵਾਰਾਂ ਲਈ ਪੀਣ ਵਾਲੇ ਸਾਫ਼ ਪਾਣੀ, ਢੁੱਕਵੀਂ ਰਿਹਾਇਸ਼, ਸਾਫ਼ ਟਾਇਲਟ ਅਤੇ ਬਾਥਰੂਮਾਂ ਦੀ ਘਾਟ ਹੈ। ਇਸ ਤੋਂ ਇਲਾਵਾ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਆਲੇ-ਦੁਆਲੇ ਗੰਦਗੀ ਅਤੇ ਚਿੱਕੜ ਫੈਲਿਆ ਰਹਿੰਦਾ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਭੱਠਾ ਮਾਲਕਾਂ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਰਤ ਕਾਨੂੰਨਾਂ ਅਨੁਸਾਰ ਮਜ਼ਦੂਰਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਇਸ ਮੌਕੇ ਗੋਲਡੀ ਮਸੀਹ, ਅਮਰ ਭੰਗਾਲੀ, ਸੀਤਾ ਰਾਮ, ਕਾਕੂ ਸਮੇਤ ਕਈ ਹੋਰ ਮਜ਼ਦੂਰ ਆਗੂ ਅਤੇ ਵਰਕਰ ਆਦਿ ਹਾਜ਼ਰ ਸਨ।