ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮਾਨ ਸਰਕਾਰ ਦਾ ਪੁਤਲਾ ਫੂਕਿਆ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮਾਨ ਸਰਕਾਰ ਦਾ ਪੁਤਲਾ ਫੂਕਿਆ
Publish Date: Sun, 25 Oct 2026 06:42 PM (IST)
Updated Date: Sun, 25 Oct 2026 06:46 PM (IST)
ਸ਼ਾਮ ਤਿਵਾੜੀ, ਪੰਜਾਬੀਜਾਗਰਣ ਬਟਾਲਾ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਮਾਨਸਾ ਵਿੱਚ ਚੱਲ ਰਹੇ ਧਰਨੇ ਦੇ ਸਮਰਥਨ ਵਿੱਚ ਪੂਰੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕਣ ਦੇ ਦਿੱਤੇ ਸੱਦੇ ਤਹਿਤ ਅੱਜ ਪਿੰਡ ਅਮੋਨੰਗਲ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਅਤੇ ਡਾ. ਹਰਦੀਪ ਸਿੰਘ ਮਹਿਤਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪਰਮਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਜਥੇਬੰਦੀ ਮਾਨਸਾ ਵਿੱਚ ਚੱਲ ਰਹੇ ਧਰਨੇ ਦਾ ਲਗਾਤਾਰ ਸਮਰਥਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੋਰਚੇ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ ਅਤੇ ਇਨਸਾਫ਼ ਦਿਵਾਉਣ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੋਰਚੇ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਸੰਘਰਸ਼ ਦੀ ਰੂਪ-ਰੇਖਾ ਵੀ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਆਪਣੇ ਹੱਕਾਂ ਅਤੇ ਇਨਸਾਫ਼ ਦੀ ਲੜਾਈ ਜਾਰੀ ਰੱਖੇਗੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ।ਇਸ ਪੁਤਲਾ ਫੂਕ ਪ੍ਰਦਰਸ਼ਨ ਵਿੱਚ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਤੋਂ ਇਲਾਵਾ ਜੋਗਾ ਸਿੰਘ, ਕੁਲਵੰਤ ਸਿੰਘ ਵੈਰੋਨੰਗਲ, ਡਾ. ਹਰਦੀਪ ਸਿੰਘ ਮਹਿਤਾ, ਨਰਿੰਦਰ ਸਿੰਘ ਰੰਗੜ ਨੰਗਲ, ਰਾਮਜੀਤ ਸਿੰਘ, ਜਸਬੀਰ ਸਿੰਘ ਨਵਾਂ ਰੰਗੜ ਨੰਗਲ, ਲਖਵਿੰਦਰ ਸਿੰਘ ਲੰਬੜਦਾਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਸ਼ਾਮਲ ਹੋਏ।