ਰਣਜੀਤ ਬਾਵਾ/ਜਗੀਰ ਮੰਡ, ਘੁਮਾਣ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ ਕਸਬਾ ਘੁਮਾਣ ਵਿਖੇ ਸੈਕਟਰੀ ਮੱਖਣ ਸਿੰਘ ਬਾਠ ਦੇ ਗ੍ਹਿ ਵਿਖੇ ਹੋਈ। ਮੀਟਿੰਗ ਦੌਰਾਨ ਕਿਸਾਨਾਂ ਦੇ ਅਹਿਮ ਮਸਲਿਆਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਪਲਵਿੰਦਰ ਸਿੰਘ ਮਠੌਲਾ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਸਰਕਾਰ ਹੈ। ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਨੂੰ ਪਾਸ ਕਰਕੇ ਕਿਸਾਨ ਮਾਰੂ ਹੋਣ ਦਾ ਸਬੂਤ ਦਿੱਤਾ ਹੈ। ਇਸ ਕਾਲੇ ਕਾਨੂੰਨ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਸਾਡਾ ਕੇਂਦਰ ਸਰਕਾਰ ਵਿਰੁੱਧ ਅੰਦੋਲਨ ਜਾਰੀ ਰਹੇਗਾ ਜਿੰਨੀ ਦੇਰ ਤੱਕ ਕੇਂਦਰ ਦੀ ਮੋਦੀ ਸਰਕਾਰ ਇਹ ਕਾਲਾ ਕਾਨੂੰਨ ਵਾਪਿਸ ਨਹੀਂ ਲੈਂਦੀ। ਉਨ੍ਹਾਂ ਕਿਸਾਨ, ਮਜਦੂਰ, ਆੜਤੀਆਂ, ਦੁਕਾਨਦਾਰਾਂ ਅਤੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾਵੇ, ਕਿਉਂਕਿ ਜਿੰਨੇ ਵੀ ਵਪਾਰੀਆਂ ਦੇ ਕਾਰੋਬਾਰ ਚਲ ਰਹੇ ਹਨ ਉਹ ਕਿਸਾਨਾਂ ਤੇ ਨਿਰਭਰ ਕਰਦੇ ਹਨ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੂਬੇਦਾਰ ਬਾਵਾ ਸਿੰਘ, ਪ੍ਰਧਾਨ ਜਥੇਦਾਰ ਬਖਸ਼ੀਸ਼ ਸਿੰਘ, ਪ੍ਰਧਾਨ ਜਸਪਾਲ ਸਿੰਘ ਕੰਡੀਲਾ, ਪ੍ਰਧਾਨ ਲੰਬੜਦਾਰ ਜਸਵੰਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਦਲਬੀਰ ਸਿੰਘ ਘੁਮਾਣ, ਬਲਜਿੰਦਰ ਸਿੰਘ ਕੰਡੀਲਾ, ਕੁਲਦੀਪ ਸਿੰਘ, ਅਜਮੇਰ ਸਿੰਘ, ਰੇਸ਼ਮ ਸਿੰਘ, ਸਤਨਾਮ ਸਿੰਘ, ਪ੍ਰਗਟ ਸਿੰਘ, ਬਲਕਾਰ ਸਿੰਘ ਘੁਮਾਣ, ਰਣਜੀਤ ਸਿੰਘ ਦਕੋਹਾ, ਮਲੂਕ ਸਿੰਘ, ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵਿਰੁੱਧ ਸਾਡਾ ਸੰਘਰਸ਼ ਜਾਰੀ ਰਹੇਗਾ।